Home /News /punjab /

Operation Amritpal: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਗ੍ਰਿਫਤ 'ਚ

Operation Amritpal: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਗ੍ਰਿਫਤ 'ਚ

Waris Punjab de ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

Waris Punjab de ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਅੱਜ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਛੇ ਸਾਥੀਆਂ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਵੀ ਬਰਾਮਦ ਕੀਤੇ ਹਨ।

  • Share this:

ਮੋਗਾ- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ  'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਵੀ ਬਰਾਮਦ ਕੀਤੇ ਹਨ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਦਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਫਿਲਹਾਲ ਜਲੰਧਰ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਜਾਰੀ ਹੈ। 100 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਹਨ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਬਣਾਉਣ ਦੀ ਅਪੀਲ ਕੀਤੀ ਹੈ। । ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੈ। ਅੰਮ੍ਰਿਤਸਰ-ਜਲੰਧਰ ਹਾਈਵੇ 'ਤੇ ਵੀ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਮਹਿਤਪੁਰ ਥਾਣੇ 'ਚ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ।


ਬਰਨਾਲਾ ਜ਼ਿਲ੍ਹੇ ਵਿੱਚ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਐਤਵਾਰ ਨੂੰ ਦੁਪਹਿਰ 12 ਵਜੇ ਤੱਕ ਪੂਰੇ ਪੰਜਾਬ 'ਚ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸੂਤਰ ਦੱਸਦੇ ਹਨ ਕਿ ਪੰਜਾਬ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੀ ਟੀਮ ਦੀ ਕਾਰ ਦਾ ਪਿੱਛਾ ਕੀਤਾ। ਪਰ ਸੰਭਾਵਨਾ ਹੈ ਕਿ ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਹੋਵੇ। ਪੰਜਾਬ ਦੇ ਮੋਗਾ ਜ਼ਿਲੇ 'ਚ ਪੁਲਸ ਦੀ ਭਾਰੀ ਤੈਨਾਤੀ ਦੇਖਣ ਨੂੰ ਮਿਲੀ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਦੀ ਅਪੀਲ ਕਰਦਿਆਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲੀਸ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਨਾ ਕਰਨ।

Published by:Ashish Sharma
First published:

Tags: Amrit pal, Amritpal singh, Jalandhar news, Moga, Punjab Police, Waris Punjab De