
ਰਾਜਪੁਰਾ ਤੋਂ ਦੀਪ ਸਿੱਧੂ ਦੀ ਅੰਤਮ ਅਰਦਾਸ ਲਈ ਸ਼ਹਿਰ ਵਾਸੀ ਹੋਏ ਰਵਾਨਾ
ਅਮਰਜੀਤ ਸਿੰਘ ਪੰਨੂ
ਰਾਜਪੁਰਾ - ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕਿ ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿੱਚ ਸਾਰੇ ਦੇਸ਼ ਵਾਸੀਆਂ ਨੂੰ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਫਤਹਿਗੜ੍ਹ ਸਾਹਿਬ ਵਿਖੇ ਟੋਡਰ ਮੱਲ ਹਾਲ ਵਿੱਚ ਅਰਦਾਸ ਅੰਤਮ ਰੱਖੀ ਗਈ ਹੈ। ਦੇਸ਼ ਵਿਦੇਸ਼ ਤੋਂ ਦੋ ਕੁ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਰਾਜਪੁਰਾ ਦੀਆਂ ਸੰਗਤਾਂ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਜਥਾ ਰਾਜਪੁਰਾ ਵੱਲੋਂ ਦੀਪ ਸਿੱਧੂ ਦੀ ਅੰਤਿਮ ਅਰਦਾਸ ਲਈ ਰਾਜਪੁਰਾ ਪੁਰਾਣਾ ਦੇ ਬੱਸ ਸਟੈਂਡ ਤੋਂ ਵੱਡੇ ਕਾਫ਼ਲੇ ਨਾਲ ਫਤਹਿਗੜ੍ਹ ਸਾਹਿਬ ਲਈ ਰਵਾਨਾ ਹੋਏ। ਉਨ੍ਹਾਂ ਦੀ ਯਾਦ ਵਿੱਚ ਸ਼ੰਭੂ ਬਾਰਡਰ ਨੇੜੇ ਯਾਦਗਾਰ ਬਣਾਉਣ ਬਾਰੇ ਵੀ ਦੱਸਿਆ ਗਿਆ ਕਿਉਂਕਿ ਦੀਪ ਸਿੱਧੂ ਕਿਸਾਨ ਅੰਦੋਲਨ ਵਿਚ ਸ਼ੰਭੂ ਬਾਰਡਰ ਤੋਂ ਸਰਗਰਮ ਹੋਏ ਸਨ। ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਚਲੇ ਜਾਣ ਨਾਲ ਪੰਜਾਬ ਵਾਸੀਆਂ ਉੱਥੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾ ਭੁੱਲਣ ਵਾਲਾ ਘਾਟਾ ਪਿਆ ਹੈ । ਸੈਂਕੜਿਆਂ ਦੀ ਗਿਣਤੀ ਵਿੱਚ ਰਾਜਪੁਰਾ ਕਾਰਾਂ ਮੋਟਰਸਾਈਕਲ ਰਾਹੀਂ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ ਹਨ।
ਬਲਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਜਥਾ ਰਾਜਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੀਪ ਸਿੱਧੂ ਨੇ ਕਿਸਾਨ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਸੀ, ਪਰ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਚਲੇ ਜਾਣ ਕਾਰਨ ਹਰ ਪੰਜਾਬੀ ਨੂੰ ਨਾ ਭੁੱਲਣ ਵਾਲਾ ਘਾਟਾ ਪਿਆ ਹੈ । ਦੇਸ਼ਾਂ ਵਿਦੇਸ਼ਾਂ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਸਭ ਲੋਕ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਫਤਿਹਗੜ੍ਹ ਸਾਹਿਬ ਪਹੁੰਚ ਰਹੇ ਹਨ । ਉਨ੍ਹਾਂ ਦੱਸਿਆ ਕਿ ਰਾਜਪੁਰਾ ਵਾਸੀਆਂ ਵੱਲੋਂ ਸ਼ੰਭੂ ਬਾਰਡਰ ਤੇ ਦੀਪ ਸਿੱਧੂ ਦੀ ਯਾਦਗਾਰ ਬਣਾਈ ਜਾਵੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।