
ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਮਾਮਲੇ ਵਿਚ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਟਕਰਾਅ
ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਫਰੀਦਕੋਟ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਜਦੋਂ ਅੱਜ ਪ੍ਰਦਰਨਸ਼ਕਾਰੀ ਡਿਪਟੀ ਕਮਿਸ਼ਨਰ ਦਫਤਰ ਘੇਰਨ ਲਈ ਨਿਕਲੇ ਤਾਂ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ ਹੈ। ਦੱਸ ਦਈਏ ਕਿ ਬਾਬਾ ਫਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਵੱਲੋਂ ਵਿਭਾਗ ਮੁਖੀ 'ਤੇ ਸਰੀਰਿਕ ਸੋਸ਼ਣ ਦੇ ਦੋਸ਼ ਲਾਏ ਗਏ ਹਨ, ਜਿਸ ਦੀ ਸ਼ਿਕਾਇਤ ਡੀ.ਸੀ. ਅਤੇ ਐਸ.ਐਸ.ਪੀ. ਨੂੰ ਦਿੱਤੀ ਗਈ ਸੀ।
ਇਸ ਮੌਕੇ ਪੀੜਤ ਮਹਿਲਾ ਜੋ ਖੁਦ ਪ੍ਰਦਰਸ਼ਨ ਵਿਚ ਸ਼ਾਮਲ ਸੀ, ਨੇ ਕਿਹਾ ਕਿ ਅੱਜ ਜੋ ਡਿਪਟੀ ਕਮਿਸ਼ਨ ਵੱਲ਼ੋਂ ਗੱਲ਼ਬਾਤ ਨਾਲ ਮਸਲੇ ਦਾ ਹੱਲ ਕੱਢਣ ਦੀ ਬਜਾਏ ਪੁਲਿਸ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ, ਇਸ ਉਤੇ ਪ੍ਰਸ਼ਾਸਨ ਨੂੰ ਸ਼ਰਮ ਆਉਣੀ ਚਾਹੀਦੀ ਹੈ। ਸਾਰੇ ਸਬੂਤ ਦੇਣ ਦੇ ਬਾਵਜੂਦ ਉਸ ਨੂੰ ਇਨਸਾਫ ਨਹੀਂ ਦਿੱਤਾ ਗਿਆ। ਉਸ ਨੇ ਕਿਹਾ ਕਿ ਇਨਸਾਫ ਮਿਲਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਸ਼ਿਕਾਇਤ ਕਰਨ ਦੇ ਢਾਈ ਸਾਲ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ 'ਤੇ ਐਕਸ਼ਨ ਕਮੇਟੀ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਐਕਸ਼ਨ ਕਮੇਟੀ ਨੇ ਕਿਹਾ ਕਿ ਜਦੋਂ ਤੱਕ ਪੀੜਤ ਮਹਿਲਾ ਡਾਕਟਰ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ। ਦੱਸ ਦਈਏ ਕਿ ਇਨਸਾਫ ਨਾ ਮਿਲਣ 'ਤੇ 16 ਨਵੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠਣ ਦਾ ਐਲਾਨ ਕੀਤਾ ਗਿਆ ਸੀ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।