ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ

News18 Punjabi | News18 Punjab
Updated: October 24, 2020, 3:19 PM IST
share image
ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ
ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ

  • Share this:
  • Facebook share img
  • Twitter share img
  • Linkedin share img
ਅੱਜ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਵਿਚਕਾਰ ਇਕ ਵਾਰ ਫਿਰ ਟਕਰਾਅ ਹੋਇਆ ਹੈ।328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਤਿਕਾਰ ਕਮੇਟੀ ਵਲੋਂ ਪਿਛਲੇ 40 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ।

ਸਤਿਕਾਰ ਕਮੇਟੀ ਵਲੋਂ ਅੱਜ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਦਫਤਰ ਬਾਹਰੋਂ ਤਾਲਾ ਲਗਾਇਆ ਗਿਆ। ਜਿਸ ਪਿੱਛੋਂ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋਈ। ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ।
ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋਈ। ਸਾਹਮਣੇ ਆਇਆਂ ਤਸਵੀਰਾਂ ਵਿੱਚ ਵੇਖਿਆ ਜਾ ਸਕਦੈ ਕਿ ਇੱਥੇ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਲੀ ਚੱਲਿਆਂ। ਹਲਾਂਕਿ ਹੁਣ ਸਥਿਤੀ ਸੁਧਰੀ ਹੈ ਪਰ ਤਣਾਅ ਬਣਿਆ ਹੋਇਆ ਹੈ।
Published by: Gurwinder Singh
First published: October 24, 2020, 3:19 PM IST
ਹੋਰ ਪੜ੍ਹੋ
ਅਗਲੀ ਖ਼ਬਰ