
(file photo)
ਚੰਡੀਗੜ- ਸੂਬੇ ਵਿੱਚ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਕੰਮ ਲਈ ਲੇਬਰ ਸਿੱਧੇ ਤੌਰ 'ਤੇ ਵਰਕਰ ਮੈਨੇਜਮੈਂਟ (ਮਜ਼ਦੂਰ ਪ੍ਰਬੰਧਨ ਕਮੇਟੀਆਂ) ਤੋਂ ਮੰਗੀ ਜਾ ਸਕਦੀ ਹੈ। ਇਸ ਦਾ ਭੁਗਤਾਨ ਵੀ ਸਿੱਧਾ ਉਨ੍ਹਾਂ ਨੂੰ ਕੀਤਾ ਜਾਵੇਗਾ।
ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਲੇਬਰ ਕੰਮ ਦੇ ਅਵਾਰਡ ਲਈ ਨੀਤੀ ਵਿੱਚ ਜ਼ਰੂਰੀ ਉਪਬੰਧ ਸ਼ਾਮਲ ਕੀਤੇ ਗਏ ਹਨ ਅਤੇ ਰਾਜ ਭਰ ਦੀਆਂ ਵਰਕਰ ਮੈਨੇਜਮੈਂਟ ਕਮੇਟੀਆਂ ਵੈਬਸਾਈਟ https://eproc.punjab.gov.in ਰਾਹੀਂ ਲੇਬਰ ਕੰਮ ਦੇ ਅਵਾਰਡ ਲਈ 23 ਦਸੰਬਰ, 2021 ਤੱਕ ਸਿੱਧੇ ਤੌਰ 'ਤੇ ਅਪਲਾਈ ਕਰ ਸਕਦੀਆਂ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।