Home /News /punjab /

CM ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ

CM ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ

CM ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ (file photo)

CM ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ (file photo)

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ।

  • Share this:
    ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਮਿਲਾਂ ਵੱਲ ਬਕਾਇਆ ਵਿੱਚੋਂ 100 ਕਰੋੜ ਹੋਰ ਜਾਰੀ ਕੀਤੇ ਹਨ।  ਦੱਸ ਦਈਏ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ  ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਬਕਾਇਆ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।

    ਇਸ ਤੋਂ ਪਹਿਲਾਂ ਅੱਜ ਰੱਖੜ ਪੁੰਨਿਆਂ ਦੇ ਮੌਕੇ ਭਗਵੰਤ ਸਿੰਘ ਮਾਨ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਪੁੱਜੇ। ਇਥੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ। ਉਨ੍ਹਾਂ ਆਂਗਨਵਾੜੀ ’ਚ 6 ਹਜ਼ਾਰ ਨੌਕਰੀਆਂ ਕੱਢਣ ਦਾ ਐਲਾਨ ਕੀਤਾ। ਮਾਨ ਨੇ ਕਿਹਾ ਕਿ ਇਕ-ਦੋ ਮਹੀਨੇ ’ਚ ਹੀ ਆਂਗਨਵਾੜੀ ’ਚ ਭਰਤੀਆਂ ਕੀਤੀਆਂ ਜਾਣਗੀਆਂ। ਇਸ ਦੀ ਨੋਟੀਫਿਕੇਸ਼ਨ ਵੀ ਜਲਦੀ ਕੱਢ ਦਿੱਤੀ ਜਾਵੇਗੀ। ਮਾਨ ਨੇ ਅੱਗੇ ਕਿਹਾ ਕਿ ਜਿਸ ਉਮੀਦਵਾਰ ਦੀ ਡਿਗਰੀ ਬਿਲਕੁਲ ਦਰੁਸਤ ਹੋਵੇਗੀ, ਉਨ੍ਹਾਂ ਨੂੰ ਹੀ ਆਂਗਨਵਾੜੀ ਵਿਚ ਨੌਕਰੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿਫਾਰਿਸ਼ ਵਾਲਿਆਂ ਨੂੰ ਨੌਕਰੀ ਨਹੀਂ ਦਿੱਤੀ ਜਾਵੇਗੀ।
    Published by:Ashish Sharma
    First published:

    Tags: Bhagwant Mann, Punjab farmers

    ਅਗਲੀ ਖਬਰ