
CM ਭਗਵੰਤ ਮਾਨ ਗੈਂਗਸਟਰਾਂ ਖਿਲਾਫ ਸਖ਼ਤ, ਐਂਟੀ ਗੈਂਗਸਟਰ ਟਾਸਕ ਫੋਰਸ ਦਾ ਹੋਵੇਗਾ ਗਠਨ
anti gangster task force: ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖਿਲਾਫ ਆਮ ਆਦਮੀ ਪਾਰਟੀ ਦੀ ਸਰਕਾਰ ਸਖਤ ਰਣਨੀਤੀ ਬਣਾਉਣ ਲਈ ਤਿਆਰ ਹੈ। CM ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਸਖ਼ਤ ਫੈਸਲਾ ਲਿਆ ਹੈ।
ਪੰਜਾਬ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿਚ ਸਖਤ ਫੈਸਲੇ ਲਏ ਜਾ ਰਹੇ ਹਨ।
ਇਸ ਤੋਂ ਪਹਿਲਾਂ ਕੱਲ੍ਹ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਫ਼ਤਰਾਂ ’ਚ ਬੈਠਣ ਦੀ ਥਾਂ ਪਿੰਡਾਂ ਵਿੱਚ ਜਾ ਕੇ ਲੋਕ ਮਿਲਣੀਆਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਲਝਾਉਣ ਦੇ ਹੁਕਮ ਦਿੱਤੇ ਸਨ।
ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਦਿਆਂ ਕਿਹਾ ਕਿ ਉਹ ਸਰਕਾਰ ਦਾ ਅਸਲ ਚਿਹਰਾ ਹਨ, ਜਿਨ੍ਹਾਂ ਦਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਤੇ ਨਾਗਰਿਕ ਕੇਂਦਰਿਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।