ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਆਮ ਅਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਦੇ ਵਿੱਚ 25 ਹਜ਼ਾਰ ਨੌਕਰੀਆਂ ਦਿੱਤੀਆਂ ਹਨ।ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ 9 ਮਹੀਨਿਆਂ ਦੇ ਵਿੱਚ ਹੀ ਪੂਰਾ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇੱਕ ਮਾਪਦੰਡ ਮੈਰਿਟ ਅਤੇ ਯੋਗਤਾ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ।ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਭਰਤੀ ਪ੍ਰਕਿ ਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਸੀਐਮ ਭਗਵੰਤ ਮਾਨ ਨੇ ਇਸ ਦੇ ਨਾਲ ਹੀ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ।ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਉੱਤੇ ਅਧਿਆਪਕ-ਮਾਪੇ ਮਿਲਣੀ ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਅਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Appointment, CM Bhagwant mann, Education, Employees, Health, Punjab