ਚੰਡੀਗੜ੍ਹ: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਸਮਾਗਮ ਦੌਰਾਨ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵੱਖਰੇ ਅੰਦਾਜ਼ ਵਿੱਚ ਨੌਜਵਾਨਾਂ ਨਾਲ ਰਾਬਤਾ ਕੀਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਪੁੱਛਿਆ ਕਿ 'ਨੌਕਰੀ ਲਈ ਤੁਹਾਨੂੰ ਕੋਈ ਜੁਗਾੜ ਤਾਂ ਨਹੀਂ ਲਾਉਣਾ ਪਿਆ, ਜਾਂ ਕਿਸੇ ਮੰਤਰੀ, MLA ਦੀ ਸਿਫਾਰਿਸ਼ ਤਾਂ ਨਹੀਂ ਲਾਉਣੀ ਪਈ। CM ਦੀ ਇਹ ਗੱਲ ਸੁਣਕੇ ਮਾਹੌਲ ਹਾਸੇ ਮਜਾਕ ਦਾ ਬਣ ਗਿਆ।
ਗੌਰਤਲਬ ਹੈ ਕਿ ਅੱਜ CM ਨੇ ਹਿਮਾਚਲ ਪ੍ਰਦੇਸ਼ ਦੇ ਮੁੱਖਮੰਤਰੀ ਸੁਖਵਿੰਦਰ ਸੁੱਖੂ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ।
ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ 'ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aap government, AAP Punjab, Bhagwant Mann