Home /News /punjab /

ਰੱਖੜ ਪੁੰਨਿਆ ਮੌਕੇ CM ਮਾਨ ਦਾ ਐਲਾਨ, ਆਂਗਨਵਾੜੀ 'ਚ ਛੇ ਹਜ਼ਾਰ ਭਰਤੀਆਂ ਜਲਦ

ਰੱਖੜ ਪੁੰਨਿਆ ਮੌਕੇ CM ਮਾਨ ਦਾ ਐਲਾਨ, ਆਂਗਨਵਾੜੀ 'ਚ ਛੇ ਹਜ਼ਾਰ ਭਰਤੀਆਂ ਜਲਦ

ਰੱਖੜ ਪੁੰਨਿਆ ਮੌਕੇ CM ਮਾਨ ਦਾ ਐਲਾਨ, ਆਂਗਨਵਾੜੀ 'ਚ ਛੇ ਹਜ਼ਾਰ ਭਰਤੀਆਂ ਜਲਦ

ਰੱਖੜ ਪੁੰਨਿਆ ਮੌਕੇ CM ਮਾਨ ਦਾ ਐਲਾਨ, ਆਂਗਨਵਾੜੀ 'ਚ ਛੇ ਹਜ਼ਾਰ ਭਰਤੀਆਂ ਜਲਦ

ਮੁੱਖ ਮੰਤਰੀ ਨੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਦੇ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।

 • Share this:
  ਬਾਬਾ ਬਕਾਲਾ- ਅੱਜ ਰੱਖੜ ਪੁੰਨਿਆਂ ਦੇ ਮੌਕੇ ਭਗਵੰਤ ਸਿੰਘ ਮਾਨ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣ ਪੁੱਜੇ। ਇਥੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ। ਮਾਨ ਨੇ ਕਿਹਾ ਕਿ ਅੱਜ ਮੈਂ ਭੈਣਾਂ ਲਈ ਵੱਡਾ ਤੋਹਫ਼ਾ ਲੈਕੇ ਆਇਆ ਹਾਂ। ਉਨ੍ਹਾਂ ਆਂਗਨਵਾੜੀ ’ਚ 6 ਹਜ਼ਾਰ ਨੌਕਰੀਆਂ ਕੱਢਣ ਦਾ ਐਲਾਨ ਕੀਤਾ। ਮਾਨ ਨੇ ਕਿਹਾ ਕਿ ਇਕ-ਦੋ ਮਹੀਨੇ ’ਚ ਹੀ ਆਂਗਨਵਾੜੀ ’ਚ ਭਰਤੀਆਂ ਕੀਤੀਆਂ ਜਾਣਗੀਆਂ। ਇਸ ਦੀ ਨੋਟੀਫਿਕੇਸ਼ਨ ਵੀ ਜਲਦੀ ਕੱਢ ਦਿੱਤੀ ਜਾਵੇਗੀ। ਮਾਨ ਨੇ ਅੱਗੇ ਕਿਹਾ ਕਿ ਜਿਸ ਉਮੀਦਵਾਰ ਦੀ ਡਿਗਰੀ ਬਿਲਕੁਲ ਦਰੁਸਤ ਹੋਵੇਗੀ, ਉਨ੍ਹਾਂ ਨੂੰ ਹੀ ਆਂਗਨਵਾੜੀ ਵਿਚ ਨੌਕਰੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਰਤੀ ਵਿੱਚ ਕੋਈ ਸਿਫਾਰਿਸ਼, ਰਿਸ਼ਵਤ ਜਾਂ ਹੋਰ ਕੋਈ ਜੁਗਾੜ ਲਾਉਣ  ਵਾਲਿਆਂ ਨੂੰ ਨੌਕਰੀ ਨਹੀਂ ਦਿੱਤੀ ਜਾਵੇਗੀ।

  ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ ਛੇ ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਮਾਨ ਨੇ 4300 ਪੁਲਿਸ ਮੁਲਾਜ਼ਮਾਂ ਨੂੰ ਛੇਤੀ ਨਿਯੁਕਤੀ ਪੱਤਰ ਦੇਣ ਦੀ ਗੱਲ ਆਖੀ। ਉਨ੍ਹਾਂ ਪੰਜਾਬ ਵਿੱਚ ਜਲਦੀ ਹੀ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਪਹਿਲਾਂ ਹੀ 9 ਮੈਡੀਕਲ ਕਾਲਜ ਹਨ ਅਤੇ 16 ਨਵੇਂ ਮੈਡੀਕਲ ਕਾਲਜ ਬਣਨ ਤੋਂ ਬਾਅਦ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਤੋਂ ਬਾਅਦ ਨੌਜਵਾਨਾਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ ਜਾਂ ਹੋਰ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ।

  ਮੁੱਖ ਮੰਤਰੀ ਨੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਦੇ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।

  ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਤੋਂ ਦੂਰੀ ਬਣਾਉਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਜਲਦੀ ਹੀ ਕਿਸਾਨਾਂ ਨੂੰ ਵਿਕਲਪ ਦੇਵੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਪਰਾਲੀ ਨਾ ਸਾੜਨ ਦੇ ਵਿਕਲਪ ਲਈ ਕੇਂਦਰ ਕੋਲ ਵੀ ਪਹੁੰਚ ਕੀਤੀ ਗਈ ਹੈ।

  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਦੇ ਬਕਾਇਆ ਦੇ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਮਿਲਾਂ ਵੱਲ ਬਕਾਇਆ ਵਿੱਚੋਂ 100 ਕਰੋੜ ਹੋਰ ਜਾਰੀ ਕੀਤੇ ਹਨ।  ਦੱਸ ਦਈਏ ਕਿ ਪਿਛਲੀ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ  ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਬਕਾਇਆ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।
  Published by:Ashish Sharma
  First published:

  Tags: Bhagwant Mann, Punjab government, Women

  ਅਗਲੀ ਖਬਰ