ਚੰਡੀਗੜ੍ਹ- ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋੜਵਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ਜਿਹੜੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਬਦਨਾਮ ਕਰਕੇ ਆਪਣੀ ਸਿਆਸੀਆਂ ਰੋਟੀਆਂ ਸੇਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ, ਉਨ੍ਹਾਂ ਦਾ ਇਹ ਸੁਪਨਾ ਕਦੇ ਵੀ ਸਫਲ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਟਵਿੱਟ ਕੀਤਾ ਹੈ। ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..।
ਦੱਸ ਦਈਏ ਕਿ ਬੀਤੇ ਦਿਨੀਂ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਦੀ ਰਿਹਾਈ ਲਈ ਅਜਨਾਲਾ ਵਿਖੇ ਹੋਈ ਘਟਨਾਕ੍ਰਮ ਤੋਂ ਬਾਅਦ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਹੈ। ਵਿਰੋਧੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ, ਜਿਸ ਤੋਂ ਬਾਅਦ ਅੱਜ ਮੁਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ।
ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..
— Bhagwant Mann (@BhagwantMann) March 4, 2023
ਦੱਸ ਦਈਏ ਕਿ ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਲਿਆ ਨੇ ਡੀਜੀਪੀ ਪੰਜਾਬ ਨੂੰ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਦੋ ਦਿਨਾਂ ਵਿੱਚ ਐਫਆਈਆਰ ਦਰਜ ਕਰਨ ਨੂੰ ਕਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amritpal singh, Bhagwant Mann, Punjab government