Home /News /punjab /

ਚੰਨੀ ਕਿੱਥੇ ਭੱਜ ਗਿਐ, ਆਪਣੇ ਆਪ ਨੂੰ ਹਰ ਕੰਮ ਦੇ ਸਮਰੱਥ ਦੱਸਣ ਵਾਲਾ ਹਾਰ ਪਿੱਛੋਂ ਨਜ਼ਰ ਨਹੀਂ ਆ ਰਿਹਾ: ਮਾਨ

ਚੰਨੀ ਕਿੱਥੇ ਭੱਜ ਗਿਐ, ਆਪਣੇ ਆਪ ਨੂੰ ਹਰ ਕੰਮ ਦੇ ਸਮਰੱਥ ਦੱਸਣ ਵਾਲਾ ਹਾਰ ਪਿੱਛੋਂ ਨਜ਼ਰ ਨਹੀਂ ਆ ਰਿਹਾ: ਮਾਨ

(ਫਾਇਲ ਫੋਟੋ)

(ਫਾਇਲ ਫੋਟੋ)

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਘੇਰੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ 'ਤੇ ਉਂਗਲ ਉਠਾਈ। ਉਨ੍ਹਾਂ ਕਿਹਾ ਕਿ ਸਭ ਕੁਝ ਕਰਨ ਦੇ ਸਮਰੱਥ ਹੋਣ ਦਾ ਦਾਅਵਾ ਕਰਨ ਵਾਲਾ ਇਹ ਕਾਂਗਰਸੀ ਆਗੂ ਵੋਟਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਕਿਤੇ ਨਜ਼ਰ ਨਹੀਂ ਆ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਚੰਨੀ ਕਿੱਥੇ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੀ ਇਹ ਹਾਲਤ ਹੈ ਤਾਂ ਬਾਕੀ ਪਾਰਟੀ ਬਾਰੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਹੋਰ ਪੜ੍ਹੋ ...
  • Share this:
    ਲੋਕ ਵਿਰੋਧੀ ਸਟੈਂਡ ਲੈਣ ਲਈ ਕਾਂਗਰਸੀਆਂ ਅਤੇ ਅਕਾਲੀਆਂ 'ਤੇ ਚੁਟਕੀ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ 'ਸੁਪਨਿਆਂ ਦੀ ਦੁਨੀਆ' ਵਿਚ ਰਹਿ ਰਹੇ ਹਨ ਅਤੇ ਸਮਝਦੇ ਹਨ ਕਿ ਉਹ ਅਜੇ ਵੀ ਸੱਤਾ ਵਿਚ ਹਨ।

    72ਵੇਂ ਰਾਜ ਪੱਧਰੀ ਵਣ ਮਹੋਤਸਵ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਦੇ ਸਦਮੇ ਵਿੱਚੋਂ ਅਜੇ ਤੱਕ ਬਾਹਰ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਅਜੇ ਵੀ ਇਹ ਸਮਝ ਰਹੇ ਹਨ ਕਿ ਉਹ ਸੂਬੇ ਵਿੱਚ ਸਰਕਾਰ ਚਲਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੇ ਭੁੱਖੇ ਇਹ ਸਿਆਸਤਦਾਨ ਭੁੱਲ ਗਏ ਹਨ ਕਿ ਪੰਜਾਬ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਦੀ ਸੇਵਾ ਪੂਰੇ ਉਤਸ਼ਾਹ ਨਾਲ ਕਰਦੀ ਹੈ।

    ਕਿੱਥੇ ਗਾਇਬ ਹੋ ਗਏ CM ਚੰਨੀ ?

    ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਘੇਰੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ 'ਤੇ ਉਂਗਲ ਉਠਾਈ। ਉਨ੍ਹਾਂ ਕਿਹਾ ਕਿ ਸਭ ਕੁਝ ਕਰਨ ਦੇ ਸਮਰੱਥ ਹੋਣ ਦਾ ਦਾਅਵਾ ਕਰਨ ਵਾਲਾ ਇਹ ਕਾਂਗਰਸੀ ਆਗੂ ਵੋਟਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਕਿਤੇ ਨਜ਼ਰ ਨਹੀਂ ਆ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਚੰਨੀ ਕਿੱਥੇ ਭੱਜ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੀ ਇਹ ਹਾਲਤ ਹੈ ਤਾਂ ਬਾਕੀ ਪਾਰਟੀ ਬਾਰੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਿਆਂ ਦੀ ਹਕੀਕਤ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਨੂੰ ਨਕਾਰ ਦਿੱਤਾ ਹੈ ਕਿਉਂਕਿ ਇਹ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਅਸਫਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਹੁਣ ਮੀਡੀਆ ਸਾਹਮਣੇ ਆਪਣੇ ਆਪ ਨੂੰ ਚੰਗਾ ਬਣਾਉਣ ਲਈ ਕੋਝੀਆਂ ਚਾਲਾਂ ਅਪਣਾਉਣ 'ਤੇ ਉਤਰ ਆਈਆਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਹੁਣ ਚੰਡੀਗੜ੍ਹ ਅਤੇ ਜ਼ਿਲ੍ਹਾ ਹੈੱਡ ਕੁਆਟਰਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ਸੂਬਾ ਸਰਕਾਰ ਹਰ ਤਰ੍ਹਾਂ ਦੀਆਂ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਜਿਹਾ ਢਾਂਚਾ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਘਰ-ਘਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।

    ਮੁੱਖ ਮੰਤਰੀ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਲੋਕਾਂ ਦੀ ਤਕਦੀਰ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿਆਸੀ ਪਾਰਟੀਆਂ ਨੇ ਲੋਕਾਂ ਨਾਲ ਅਜਿਹੇ ਵਾਅਦੇ ਕੀਤੇ ਸਨ ਪਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਕੋਈ ਵਫ਼ਾ ਨਹੀਂ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ।
    Published by:Gurwinder Singh
    First published:

    Tags: Bhagwant Mann, Bhagwant Mann Cabinet, Charanjit Singh Channi

    ਅਗਲੀ ਖਬਰ