ਦੇਸ਼ ਭਰ ਦੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ 646ਵੇਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਗਿਆ। ਮੁੱਖ ਭਗਵੰਤ ਮਾਨ ਨੇ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਾਨਵਤਾ ਦਾ ਸੁਨੇਹਾ ਦਿੰਦੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੂਰੁ ਸਾਹਿਬ ਨੇ ਜਾਤ-ਪਾਤ ਦੀਆਂ ਜ਼ੰਜੀਰਾਂ ਤੋੜਨ ਲਈ ਸੰਘਰਸ਼ ਕੀਤਾ ਅਤੇ ਗਰੀਬ ਅਤੇ ਊਚ-ਨੀਚ ਦੇ ਭੇਦਭਾਵ ਨੂੰ ਮਿਟਉਣ ਦਾ ਸੰਦੇਸ਼ ਦਿੱਤਾ। ਪਰ ਅਜੇ ਵੀ ਸਮਾਜ ਦੇ ਵਿੱਚ ਜਾਤ-ਪਾਤ ਵਿੱਚ ਨੂੰ ਲੈ ਕੇ ਭੇਦਭਾਵ ਕੀਤਾ ਜਾਂਦਾ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਲਈ ਸਾਨੂੰ ਗੁਰੂ ਰਵਿਦਾਸ ਜੀ ਦੇ ਵੱਲੋਂ ਦੱਸੇ ਗਏ ਰਸਤੇ ਉੱਤੇ ਚੱਲਣਾ ਚਾਹੀਦਾ ਹੈ। ਤੁਹਾਨੂੰ ਦੱਸ ਦਈਏ ਕਿ ਸ਼ੋਭਾ ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾਂ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕੀਤਾ ਗਿਆ।
[Live] CM @BhagwantMann flagging off Shobha Yatra at Jalandhar on occasion of Sri Guru Ravidass Ji Jayanti.
https://t.co/pqWacY8hKv
— Government of Punjab (@PunjabGovtIndia) February 4, 2023
ਆਪਣੇ ਸੰਬੋਧਨ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੜਾ ਦੁੱਖ ਹੁੰਦਾ ਹੈ ਕਿ ਜਦੋਂ ਖੁਦ ਜਨਤਾ ਵੱਲੋਂ ਆਵਾਜ਼ ਉਠਾਈ ਜਾਂਦੀ ਹੈ ਕਿ ਉਨ੍ਹਾਂ ਦੇ ਇਸ ਪ੍ਰੋਗਰਾਮ ਦੇ ਵਿੱਚ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਦੇ ਵੱਲੋਂ ਸ਼ਿਰਕਤ ਨਹੀਂ ਕੀਤੀ ਗਈ ।ਇਸ ਦੇ ਲਈ ਮੈਂ ਖੁਦ ਇਸ ਸਮਾਗਮ ਦੇ ਵਿੱਚ ਸ਼ਾਮਲ ਹੋਣ ਦੇ ਲਈ ਆਇਆ ਹਾਂ । ਮੁੱਖ ਮੰਤਰੀ ਮਾਨ ਨੇ ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਦਿੱਤੀ ਕਿ ਉਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕਰ ਕੇ ਆਏ ਹਨ। ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਦਾ ਇਹ ਖਾਸ ਮਕਸਦ ਹੈ ਕਿ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਵਧੀਆ ਸਿੱਖਿਆ ਹਾਸਲ ਕਰ ਕੇ ਅੱਗੇ ਵਧ ਸਕਣ। ਅਧਿਆਪਕ ਟਰੇਨਡ ਹੋਣਗੇ ਤਾਂ ਬੱਚੇ ਵੀ ਖ਼ੂਬ ਪੜ੍ਹਾਈ ਕਰਨਗੇ, ਸਿਰਫ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਕੋਲ ਹੀ ਕਾਬਲੀਅਤ ਨਹੀਂ ਹੈ, ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਕੋਲ ਵੀ ਬਹੁਤ ਜ਼ਿਆਦਾ ਯੋਗਤਾ ਹੈ, ਇਸ ਦੇ ਲਈ ਹੀ ਇਹ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੇ ਨਹੀਂ ਬਲਕਿ ਲੋਕਾਂ ਨੂੰ ਨੌਕਰੀਆਂ ਵੰਡਣ ਵਾਲੇ ਬਣਾਵਾਂਗੇ। ਇਸ ਦੇ ਲਈ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਵੀ ਜਲਦ ਹੀ ਸ਼ੁਰੂ ਕੀਤੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: CM Bhagwant mann, Guru Ravidas, Jalandhar, Punjab, Shobha yatra