
ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰੇਗੀ AAP, ਪੰਜਾਬੀ ਹੋਵੇਗਾ ਚਿਹਰਾ... (ਫਾਇਲ ਫੋਟੋ)
ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਕਮਰ ਕਸ ਲਈ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮੁੱਖ ਮੰਤਰੀ (CM Candidate) ਦਾ ਚਿਹਰਾ ਚੋਣਾਂ ਤੋਂ ਪਹਿਲਾਂ ਹੀ ਤੈਅ ਹੋਵੇਗਾ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਹੈ ਕਿ ਸੰਭਾਵੀ ਮੁੱਖ ਮੰਤਰੀ ਉਮੀਦਵਾਰ ਪੰਜਾਬੀ ਹੀ ਹੋਵੇਗਾ ਅਤੇ ਚੋਣਾਂ ਤੋਂ ਪਹਿਲਾਂ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਸਿਆਸੀ ਮਾਹਰ ਇਸ ਗੱਲ ਦੀ ਖੁੱਲ੍ਹ ਕੇ ਚਰਚਾ ਕਰਦੇ ਰਹੇ ਹਨ ਕਿ ਪਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਹੋਰ ਚੰਗਾ ਪ੍ਰਦਰਸ਼ਨ ਕਰ ਸਕਦੀ ਸੀ, ਜੇਕਰ ਉਸ ਨੇ ਚੋਣਾਂ ਤੋਂ ਪਹਿਲਾਂ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਹੁੰਦਾ। ਇਸੇ ਲਈ ਆਪ ਇਸ ਵਾਰ ਇਹ ਗਲਤੀ ਮੁੜ ਕਰਨ ਦੇ ਮੂਡ ਵਿਚ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਹੈ ਕਿ ਸੰਭਾਵੀ ਮੁੱਖ ਮੰਤਰੀ ਉਮੀਦਵਾਰ ਪੰਜਾਬੀ ਹੀ ਹੋਵੇਗਾ ਅਤੇ ਚੋਣਾਂ ਤੋਂ ਪਹਿਲਾਂ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ। ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਪੰਜਾਬ ਆ ਰਹੇ ਹਨ, ਅਤੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ।
ਇਸ ਤੋਂ ਇਲਾਵਾ ਪਾਰਟੀ ਨੇ ਇਸ ਵਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਪਾਰਟੀ ਸਾਬਕ ਕਰਨ ਉਤੇ ਵੀ ਪੂਰਾ ਟਿੱਲ ਲਾਇਆ ਹੋਇਆ ਹੈ ਤੇ ਕਿਸਾਨ ਅੰਦੋਲਨ ਦੇ ਹੱਕ ਵਿਚ ਡਟ ਕੇ ਖੜ੍ਹੀ ਹੋਈ ਹੈ।
ਉਧਰ, ਭਗਵੰਤ ਮਾਨ ਨੇ ਐਫਸੀਆਈ ਦੇ ਪ੍ਰਸਤਾਵ ਦੀ ਵੀ ਨਿੰਦਾ ਕੀਤੀ ਹੈ ਕਿ ਕਣਕ ਅਤੇ ਝੋਨੇ ਦੀ ਖਰੀਦ ਲਈ ਨਮੀ 14 ਫੀਸਦ ਤੋਂ ਘਟਾ ਕੇ 12 ਫੀਸਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖੇਤੀਬਾੜੀ ਕਾਨੂੰਨਾਂ ਲਈ ਅੰਦੋਲਨ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਰਣਨੀਤੀ ਤਿਆਰ ਕਰ ਰਹੀ ਹੈ। ਇਹੀ ਕਾਰਨ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਦੇ ਨਿਯਮ ਸਖਤ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਐਫਸੀਆਈ ਦੇ ਨਵੇਂ ਖਰੀਦ ਨਿਯਮਾਂ ਦੇ ਚੱਲਦਿਆਂ ਕਿਸਾਨਾਂ ਦੀਆਂ ਮੁਸ਼ਕਲਾਂ ਵਧਣਗੀਆਂ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।