ਕੈਪਟਨ ਨੇ ਮਨਜੂਰ ਕੀਤਾ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ

News18 Punjab
Updated: July 20, 2019, 11:58 AM IST
ਕੈਪਟਨ ਨੇ ਮਨਜੂਰ ਕੀਤਾ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ

  • Share this:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਹੁਣ ਇਸ ਨੂੰ ਰਾਜਪਾਲ ਕੋਲ ਮਨਜ਼ੂਰੀ ਤੇ ਹੋਰ ਜ਼ਰੂਰੀ ਕਾਰਵਾਈ ਲਈ ਭੇਜਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸਿੱਧੂ ਨੇ ਆਪਣੇ ਅਸਤੀਫ਼ੇ ਬਾਰੇ ਟਵਿਟਰ ਉਤੇ ਜਾਣਕਾਰੀ ਦਿੱਤੀ ਸੀ।

ਸਿੱਧੂ ਨੇ ਟਵਿਟਰ ਉਤੇ ਆਪਣਾ ਅਸਤੀਫ਼ਾ ਸਾਂਝਾ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਮਹੀਨਾ ਪਹਿਲਾਂ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ੇ ਦੇ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਅਧਿਕਾਰਤ ਤੌਰ 'ਤੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ ਤੋਂ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਨ ਕੀਤਾ ਹੋਣ ਕਰਕੇ ਸਿੱਧੂ ਦੇ ਕਈ ਸਾਥੀ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦੀ ਅਲੋਚਨਾ ਕੀਤੀ ਸੀ। ਬਾਅਦ  ਵਿਚ ਉਨ੍ਹਾਂ ਅਸਤੀਫਾ ਕੈਪਟਨ ਨੂੰ ਵੀ ਭੇਜ ਦਿੱਤਾ ਸੀ। ਦੱਸ ਦਈਏ ਕਿ ਸਿੱਧੂ ਆਪਣਾ ਮੰਤਰਾਲਾ ਬਦਲਣ ਕਾਰਨ ਨਰਾਜ਼ ਸਨ ਤੇ ਉਨ੍ਹਾਂ ਨੇ ਬਿਜਲੀ ਮੰਤਰਾਲਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਸੀ।
First published: July 20, 2019
ਹੋਰ ਪੜ੍ਹੋ
ਅਗਲੀ ਖ਼ਬਰ