• Home
  • »
  • News
  • »
  • punjab
  • »
  • CM CHANNI DENIES LAPSE IN PM MODI S SECURITY EXPLAINS THE REASON FOR STOPPING THE CONVOY

CM ਚੰਨੀ ਨੇ PM ਮੋਦੀ ਦੀ ਸੁਰੱਖਿਆ 'ਚ ਕਮੀ ਨੂੰ ਨਕਾਰਿਆ, ਕਾਫਲੇ ਨੂੰ ਰੋਕਣ ਦੀ ਦੱਸੀ ਇਹ ਵਜ੍ਹਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਸੁਰੱਖਿਆ ਪ੍ਰਬੰਧਾਂ ਵਿੱਚ ਕੁਤਾਹੀ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਕੋਈ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਹਵਾਈ ਅੱਡੇ ਤੋਂ ਫਿਰੋਜ਼ਪੁਰ ਵੱਲ ਜਾ ਰਹੇ ਹਨ।

CM ਚੰਨੀ ਨੇ PM ਮੋਦੀ ਦੀ ਸੁਰੱਖਿਆ 'ਚ ਕਮੀ ਨੂੰ ਨਕਾਰਿਆ, ਕਾਫਲੇ ਨੂੰ ਰੋਕਣ ਦੀ ਦੱਸੀ ਇਹ ਵਜ੍ਹਾ (file photo)

  • Share this:
    ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਸੁਰੱਖਿਆ ਪ੍ਰਬੰਧਾਂ ਵਿੱਚ ਕੁਤਾਹੀ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਕੋਈ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਹਵਾਈ ਅੱਡੇ ਤੋਂ ਫਿਰੋਜ਼ਪੁਰ ਵੱਲ ਜਾ ਰਹੇ ਹਨ। ਬੁੱਧਵਾਰ ਨੂੰ ਫ਼ਿਰੋਜ਼ਪੁਰ ਦੇ ਫਲਾਈਓਵਰ 'ਤੇ ਪੀਐਮ ਮੋਦੀ ਦੇ ਕਾਫ਼ਲੇ ਨੂੰ 15 ਤੋਂ 20 ਮਿੰਟ ਰੁਕਣਾ ਪਿਆ। ਕਿਉਂਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਸੂਬਾ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ।

    ਇੱਕ ਟੀਵੀ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਸੀਐਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਸਫਰ ਕਰਨ ਵਾਲੇ ਸਨ ਪਰ ਮੀਂਹ ਕਾਰਨ ਯੋਜਨਾ ਬਦਲ ਦਿੱਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ ਬਠਿੰਡਾ ਤੋਂ ਸੜਕੀ ਰਸਤੇ ਫ਼ਿਰੋਜ਼ਪੁਰ ਲਈ ਰਵਾਨਾ ਹੋਇਆ। ਪਰ ਇਸ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਮੈਂ ਕਿਸਾਨਾਂ ਨੂੰ ਸਵੇਰੇ 3 ਵਜੇ ਤੱਕ ਸਾਰੇ ਰਸਤਿਆਂ 'ਤੇ ਚੱਲ ਰਹੇ ਧਰਨੇ ਨੂੰ ਖਤਮ ਕਰਨ ਲਈ ਕਿਹਾ ਸੀ। ਬੁੱਧਵਾਰ ਸਵੇਰ ਤੱਕ ਸਾਰੀਆਂ ਸੜਕਾਂ ਨੂੰ ਖੋਲ੍ਹ ਦਿੱਤਾ ਗਿਆ ਸੀ। ਉਸ ਸਮੇਂ ਤੱਕ ਪ੍ਰਧਾਨ ਮੰਤਰੀ ਦੇ ਕਾਫਲੇ ਦੀ ਸੜਕੀ ਰਸਤੇ ਰਾਹੀਂ ਜਾਣ ਦੀ ਕੋਈ ਯੋਜਨਾ ਨਹੀਂ ਸੀ। ਜੇਕਰ ਸਾਨੂੰ ਇਸ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਂਦਾ ਤਾਂ ਅਸੀਂ ਬਿਹਤਰ ਪ੍ਰਬੰਧ ਕਰ ਲੈਂਦੇ।

    ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਿਸ ਸੜਕ ਤੋਂ ਪੀਐਮ ਮੋਦੀ ਦੀਆਂ ਗੱਡੀਆਂ ਲੰਘਦੀਆਂ ਸਨ। ਉੱਥੇ ਕਿਸੇ ਨੇ ਕਾਰ ਖੜ੍ਹੀ ਕੀਤੀ ਸੀ। ਇਸ ਕਾਰਨ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕ ਦਿੱਤਾ ਗਿਆ। ਅਜਿਹਾ ਹੋਣਾ ਸੁਭਾਵਿਕ ਹੀ ਸੀ, ਇਸ ਵਿੱਚ ਸੁਰੱਖਿਆ ਦੀ ਕੁਤਾਹੀ ਦਾ ਕੋਈ ਮਾਮਲਾ ਨਹੀਂ ਹੈ।



    ਸੀਐਮ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਰੈਲੀ ਲਈ ਫਿਰੋਜ਼ਪੁਰ ਜਾਣਾ ਸੀ ਪਰ ਉਨ੍ਹਾਂ ਨੂੰ ਵਾਪਸ ਜਾਣਾ ਪਿਆ, ਜਿਸ ਲਈ ਸਾਨੂੰ ਅਫਸੋਸ ਹੈ। ਉਹ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਇਸ ਲਈ ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ 'ਚ ਜਾਣ ਲਈ ਕੋਰੋਨਾ ਟੈਸਟ ਕਰਵਾਉਣਾ ਪੈਂਦਾ ਹੈ। ਸਾਡੇ PA ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ। ਇਸ 'ਤੇ ਮੈਂ ਆਪਣੀ ਕੈਬਨਿਟ ਦੀ ਰਾਏ ਮੰਗੀ ਕਿ ਮੈਂ ਕੋਰੋਨਾ ਪਾਜ਼ੀਟਿਵ ਦੇ ਸੰਪਰਕ 'ਚ ਆਇਆ ਹਾਂ, ਕੀ ਮੈਨੂੰ ਨਹੀਂ ਜਾਣਾ ਚਾਹੀਦਾ। ਇਸ ਤੋਂ ਬਾਅਦ ਮੈਂ ਵਿੱਤ ਮੰਤਰੀ ਦੀ ਡਿਊਟੀ 'ਤੇ ਲਗਾ ਦਿੱਤੀ। ਉਨ੍ਹਾਂ ਨੇ ਪੀਐਮ ਦੇ ਸਵਾਗਤ ਲਈ ਫ਼ਿਰੋਜ਼ਪੁਰ ਜਾਣਾ ਸੀ।
    Published by:Ashish Sharma
    First published: