ਮੁੱਖ ਮੰਤਰੀ ਵੱਲੋਂ ਪੰਜਾਬ ਭਰ ਵਿੱਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ

News18 Punjabi | News18 Punjab
Updated: November 21, 2020, 8:13 PM IST
share image
ਮੁੱਖ ਮੰਤਰੀ ਵੱਲੋਂ ਪੰਜਾਬ ਭਰ ਵਿੱਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ
ਇਸ ਸਮਾਗਮ ਵਿੱਚ ਵਿਧਾਇਕ ਮਾਨਸਾ  ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਮੋਫ਼ਰ, ਡਿਪਟੀ ਕਮਿਸ਼ਨਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ।

  • Share this:
  • Facebook share img
  • Twitter share img
  • Linkedin share img
Baldev sharma

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸਿੰਗ ਦੌਰਾਨ ਸੂਬੇ ਭਰ ਵਿਚ 107 ‘ਤੰਦਰੁਸਤ ਪੰਜਾਬ ਸਿਹਤ ਕੇਂਦਰਾਂ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਕੋਵਿਡ ਦੇ ਮੌਜੂਦਾ ਰੁਝਾਨ ਦੇ ਮੱਦੇਨਜਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਮਿਸ਼ਨ ਫਤਿਹ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਨਾਅਰਾ ਦਿੱਤਾ ਅਤੇ ਕਿਹਾ ਕਿ ਇਸ ਲੜਾਈ ਵਿਚ ਮਾਸਕ ਪਾ ਕੇ ਰੱਖਣਾ ਹੀ ਸਾਡਾ ਸਹਾਇਕ ਸਿੱਧ ਹੋ ਸਕਦਾ ਹੈ।

ਇਸ ਦੌਰਾਨ ਵਿਧਾਇਕ ਮਾਨਸਾ  ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਮੋਫ਼ਰ, ਡਿਪਟੀ ਕਮਿਸ਼ਨਰ ਮਹਿੰਦਰ ਪਾਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਮਾਗਮ ਵਿੱਚ ਹਿੱਸਾ ਲਿਆ। ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆ ਹੈ ਕਿ ਪੰਜਾਬ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਸੂਬਾ ਹੈ। ਉਨਾਂ ਨੇ ਕਿਹਾ ਕਿ ਰਾਜ ਵਿਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ ਜਿਸ ਵਿਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ ਜਦ ਕਿ 800 ਹੋਰ ਅਗਲੇ ਦੋ ਮਹੀਨਿਆਂ ਵਿੱਚ ਸ਼ੁਰੂ ਕਰ ਦਿੱਤੇ ਜਾਣਗੇ।
ਕੋਵਿਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀਪੀਈ ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜੋ ਸਮਾਨ ਮੁਹੱਈਆ ਕਰਵਾਉਣ ‘ਤੇ ਰਾਜ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ ਜਦ ਕਿ 5.57 ਕਰੋੜ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੁਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਵੀਡੀਓ ਕਾਨਫਰੰਸਿੰਗ ਤੋਂ ਬਾਅਦ ਵਿਧਾਇਕ ਸ. ਮਾਨਸਾਹੀਆ ਨੇ ਜ਼ਿਲ੍ਹਾ ਮਾਨਸਾ ਵਿੱਚ ਕੋਵਿਡ ਦੌਰਾਨ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਇੰਨ੍ਹਾਂ ਯੋਧਿਆਂ ਦੀ ਹਿੰਮਤ ਨਾਲ ਹੀ ਅਸੀਂ ਇਸ ਬਿਮਾਰੀ ਦੇ ਪਾਸਾਰ ’ਤੇ ਕਾਬੂ ਪਾਉਣ ਵਿਚ ਸਫਲ ਹੋਏ ਹਾਂ।
Published by: Ashish Sharma
First published: November 21, 2020, 8:13 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading