ਤਰਨਤਾਰਨ ਦੇ ਪਿੰਡ ਥਕਰਪੁਰਾ 'ਚ ਦੇਰ ਰਾਤ ਕੁਝ ਲੋਕਾਂ ਨੇ ਚਰਚ 'ਚ ਭੰਨਤੋੜ ਕੀਤੀ। ਜਿਸ ਤੋਂ ਬਾਅਦ ਮਾਮਲਾ ਕਾਫੀ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਮਾਮਲੇ ਤੇ ਹੁਣ ਸੀਐਮ ਮਾਨ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼..
ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ..
— Bhagwant Mann (@BhagwantMann) August 31, 2022
ਈਸਾਈ ਭਾਈਚਾਰੇ ਨੇ ਲਾਇਆ ਧਰਨਾ
ਇਸ ਮਾਮਲੇ ਨੂੰ ਲੈ ਕੇ ਈਸਾਈ ਭਾਈਚਾਰੇ 'ਚ ਭਾਰੀ ਰੋਸ਼ ਹੈ 'ਤੇ ਉਨ੍ਹਾਂ ਨੇ ਸੜਕ ਤੇ ਧਰਨਾ ਲਗਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋ ਦੋਸ਼ੀਆਂ ਦੇ ਖਿਲਾਫ ਲਗਾਤਾਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਤਰਨਤਾਰਨ ਸ਼ਹਿਰ ਦੇ ਇੱਕ ਚਰਚ ਵਿੱਚ ਚਾਰ ਦੋਸ਼ੀ ਮੰਗਲਵਾਰ ਰਾਤ 12.30 ਵਜੇ ਚਰਚ ਵਿਚ ਦਾਖਲ ਹੋਏ। ਜਿਨ੍ਹਾਂ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਸਿਰ ਤੋੜ ਦਿੱਤੇ।
ਪਾਦਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Protest, Punjab, Tweet