ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਦੇ ਚੀਫ਼ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਐਨਕਾਊਂਟਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਖੁਦ ਟਵਿੱਟ ਰਾਹੀਂ ਜਾਣਕਾਰ ਦਿੱਤੀ।
ਸੀਐਮ ਮਾਨ ਨੇ ਟਵਿੱਟ ਕਰਦਿਆ ਲਿਖਿਆ ਕਿ ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ.. ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ… pic.twitter.com/yVlxtqsWOF
— Bhagwant Mann (@BhagwantMann) July 21, 2022
ਦੱਸ ਦਈਏ ਕਿ ਬੀਤੇ ਦਿਨ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਦੋ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿਖੇ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਭਗਵੰਤ ਮਾਨ ਨੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਇਸ ਅਪਰੇਸ਼ਨ ਨੂੰ ਵੱਡੀ ਕਾਮਯਾਬੀ ਨਾਲ ਨੇਪਰੇ ਚਾੜ੍ਹਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Bhagwant Mann, Dgp, Encounter, Gangster, Punjab Police