Home /News /punjab /

ਪੰਜਾਬ 'ਚ ਪੀਣ ਵਾਲੇ ਪਾਣੀ ਦਾ ਸੰਕਟ, CM ਮਾਨ ਦੀ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਪੀਣ ਵਾਲੇ ਪਾਣੀ ਦਾ ਸੰਕਟ, CM ਮਾਨ ਦੀ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰ ਭਗਵੰਤ ਮਾਨ ਨੇ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। (photo:kooapp@bhagwantmann)

ਮੁੱਖ ਮੰਤਰ ਭਗਵੰਤ ਮਾਨ ਨੇ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। (photo:kooapp@bhagwantmann)

Punjab News: ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ ਵੱਡੀ ਤਰਾਸਦੀ ਹੈ। ਇਜ਼ਰਾਈਲ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਕੰਪਨੀ ਨਾਲ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਪੰਜਾਬ ਸਰਕਾਰ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ : ਪੰਜਾਬ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਦੁੱਖ ਦੀ ਗੱਲ ਹੈ ਕਿ ਪੰਜ ਦਰਿਆਵਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਹੀਂ ਮਿਲਦਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ ਦੇ ਹੈਂਡਲ ਰਾਹੀਂ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸੂਬੇ ਵਿੱਚ ਦਰਪੇਸ਼ ਪਾਣੀ ਦੀ ਸਮੱਸਿਆ ਸਬੰਧੀ ਇਜ਼ਰਾਈਲ ਦੀ ਕੰਪਨੀ ਮੇਕੋਰੋਟ (mekorot) ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮਾਨ ਨੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਮੁਲਾਕਾਤ ਕੀਤੀ ਅਤੇ ਸੂਬੇ 'ਚ ਪੀਣ ਵਾਲੇ ਦੂਸ਼ਿਤ ਪਾਣੀ ਦੇ ਮੁੱਦੇ 'ਤੇ ਚਰਚਾ ਕੀਤੀ।

  ਕੂ ਪੋਸਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਹੈ:


  'ਪੰਜਾਬ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਦੁੱਖ ਦੀ ਗੱਲ ਹੈ ਕਿ ਪੰਜ ਦਰਿਆਵਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਹੀਂ ਮਿਲਦਾ। ਇਸ ਸਬੰਧ ਵਿੱਚ, ਮੈਂ ਇਜ਼ਰਾਈਲੀ ਕੰਪਨੀ ਮੇਕੋਰੋਟ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਮੇਰੀ ਸਰਕਾਰ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।'

  ਇਸ ਪੋਸਟ ਤੋਂ ਸਪਸ਼ਟ ਹੈ ਕਿ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ ਵੱਡੀ ਤਰਾਸਦੀ ਹੈ। ਇਜ਼ਰਾਈਲ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਕੰਪਨੀ ਨਾਲ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਪੰਜਾਬ ਸਰਕਾਰ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।  ਪੇਂਡੂ ਪੀਣ ਵਾਲੇ ਪਾਣੀ ਦੀ ਸਥਿਤੀ


  ਭਾਵੇਂ ਪੰਜਾਬ ਨੂੰ ਵਿਕਸਤ ਸੂਬਾ ਮੰਨਿਆ ਜਾਂਦਾ ਹੈ ਪਰ ਪੇਂਡੂ ਖੇਤਰਾਂ ਵਿੱਚ ਗਰੀਬ ਵਰਗ ਦਾ ਇੱਕ ਹਿੱਸਾ ਕੁਪੋਸ਼ਣ ਦੀ ਲਪੇਟ ਵਿੱਚ ਹੈ। ਪਾਣੀ ਦੇ ਪ੍ਰਦੂਸ਼ਣ ਦੇ ਪ੍ਰਭਾਵਾਂ ਕਾਰਨ ਕੁਪੋਸ਼ਣ ਦੀ ਸਥਿਤੀ ਹੋਰ ਗੁੰਝਲਦਾਰ ਹੋ ਗਈ ਹੈ। ਜਨਵਰੀ 2020 ਵਿੱਚ, ਵਿਸ਼ਵ ਬੈਂਕ ਨੇ ਇੱਕ ਅਧਿਐਨ ਰਿਪੋਰਟ ਜਨਤਕ ਕੀਤੀ, ਜਿਸ ਵਿੱਚ ਕਿਹਾ ਗਿਆ ਸੀ, “ਪੰਜਾਬ ਵਿੱਚ ਬਹੁਤ ਸਾਰੇ ਪਰਿਵਾਰ ਘਰਾਂ ਦੇ ਅੰਦਰ ਨਿੱਜੀ ਖੂਹ ਬਣਾ ਰਹੇ ਹਨ। ਪੇਂਡੂ ਪੰਜਾਬ ਪਿਛਲੇ ਕਈ ਦਹਾਕਿਆਂ ਤੋਂ ਧਰਤੀ ਹੇਠਲੇ ਪਾਣੀ ਦੀ ਵੱਡੀ ਪੱਧਰ 'ਤੇ ਸ਼ੋਸ਼ਣ ਕਰ ਰਿਹਾ ਹੈ। ਇਸ ਦੇ ਨਾਲ ਹੀ ਮੁਫਤ ਬਿਜਲੀ ਦੇਣ ਦੀ ਨੀਤੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ, ਇਹੀ ਕਾਰਨ ਹੈ ਕਿ ਘਰ-ਘਰ ਨਿੱਜੀ ਬੋਰਵੈੱਲ ਹਨ। ਪਰ, ਇਹ ਬੋਰਵੈੱਲ ਰਸਾਇਣਕ ਤੌਰ 'ਤੇ ਪ੍ਰਦੂਸ਼ਿਤ ਪਾਣੀ ਦੇ ਲਪਟ ਵਿੱਚ ਹਨ।"

  ਕੈਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ 16 ਫਲੋਰਾਈਡ ਨਾਲ ਭਰਪੂਰ, 19 ਨਾਈਟ੍ਰੇਟ ਨਾਲ ਭਰਪੂਰ, 6 ਆਰਸੈਨਿਕ ਨਾਲ ਭਰਪੂਰ ਅਤੇ 9 ਆਇਰਨ ਨਾਲ ਭਰਪੂਰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਵਾਸਤਵ ਵਿੱਚ, ਹਰੀ ਕ੍ਰਾਂਤੀ ਨੇ ਭਾਰਤ ਦੇ ਅਨਾਜ ਉਤਪਾਦਨ ਵਿੱਚ ਵਾਧਾ ਕਰਨ ਵਿੱਚ ਮਦਦ ਕੀਤੀ, ਪਰ ਪੰਜਾਬ, ਹਰਿਆਣਾ ਅਤੇ ਕੁਝ ਹੋਰ ਖੇਤਰਾਂ ਨੇ ਇਸ ਦੇ ਵਧੇਰੇ ਨੁਕਸਾਨਦੇਹ ਪ੍ਰਭਾਵਾਂ ਨੂੰ ਝੱਲਿਆ। ਪੰਜਾਬ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਜ਼ਮੀਨ ਵਿੱਚੋਂ ਪਾਣੀ ਕੱਢ ਰਿਹਾ ਹੈ।

  ਉਸੇ ਸਮੇਂ, ਵਿਸ਼ਵ ਬੈਂਕ ਨੇ ਜਨਵਰੀ 2020 ਵਿੱਚ ਇੱਕ ਰਿਪੋਰਟ ਤਿਆਰ ਕੀਤੀ, ਜਿਸ ਦੇ ਅਨੁਸਾਰ ਲਗਭਗ 16,000 ਖੂਹਾਂ ਵਿੱਚੋਂ, 38 ਪ੍ਰਤੀਸ਼ਤ ਵਿੱਚ ਉੱਚ ਫਲੋਰਾਈਡ, 8 ਪ੍ਰਤੀਸ਼ਤ ਵਿੱਚ ਉੱਚ ਤੋਂ ਬਹੁਤ ਜ਼ਿਆਦਾ, ਜਦੋਂ ਕਿ 30 ਪ੍ਰਤੀਸ਼ਤ ਵਿੱਚ ਘੱਟ ਤੋਂ ਦਰਮਿਆਨੇ ਪੱਧਰ ਦਾ ਫਲੋਰਾਈਡ ਸੀ। ਇਨ੍ਹਾਂ ਵਿੱਚੋਂ ਮਾਨਸਾ ਅਤੇ ਪਟਿਆਲਾ ਜ਼ਿਲ੍ਹਿਆਂ ਦੀ ਹਾਲਤ ਸਭ ਤੋਂ ਮਾੜੀ ਹੈ।

  ਜਲ ਸ਼ਕਤੀ ਮੰਤਰੀ ਨਾਲ ਵੀ ਮੁਲਾਕਾਤ ਕੀਤੀ


  ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਦੂਸ਼ਿਤ ਪੀਣ ਵਾਲੇ ਪਾਣੀ ਦੇ ਮੁੱਦੇ 'ਤੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਇਸ ਦੇ ਉਪਾਵਾਂ 'ਤੇ ਚਰਚਾ ਕੀਤੀ।
  Koo App


  आज पंजाब के माननीय मुख्यमंत्री श्री भगवंत सिंह मान के साथ दिल्ली स्थित मंत्रालय के कार्यालय में जल विषयक मुद्दों पर रायशुमारी हुई। अच्छा लगा कि वे जल प्रदूषण पर केंद्र से समन्वय चाहते हैं। केंद्र द्वारा पंजाब की जल समृद्धि के लिए कार्य किए जा रहे हैं और निश्चित ही राज्य सरकार को पूरा सहयोग दिया जाएगा। @bhagwantmann @CMOPb

  - Gajendra Singh Shekhawat (@gssjodhpur) 26 July 2022


  ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਸ਼ੇਖਾਵਤ ਤੋਂ ਸੂਬੇ ਵਿੱਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਮੁਰੰਮਤ ਕਰਨ ਲਈ ਇੱਕ ਵਿਸ਼ੇਸ਼ ਪੈਕੇਜ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਬਣੀ ਅੱਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਦਾ ਹੁਣ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

  ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।
  Published by:Sukhwinder Singh
  First published:

  Tags: Bhagwant Mann, Chief Minister, Drinking water crisis, Punjab government

  ਅਗਲੀ ਖਬਰ