ਮੁੱਖ ਮੰਤਰੀ ਭਗਵੰਤ ਮਾਨ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਪਹੁੰਚੇ। ਉਨ੍ਹਾਂ
ਮੰਡੀ ਵਿਖੇ ਖਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਸਲ ਦਾ ਇੱਕ -ਇੱਕ ਦਾਣਾ ਖਰੀਦਿਆ ਜਾਵੇਗਾ।
ਇਸ ਮੌਕੇ ਸੀਐਮ ਨੇ ਕਿਹਾ ਕਿ ਇਸ ਵਾਰ ਮੰਡੀ ਵਿੱਚ ਕਣਕ ਦੇਰੀ ਨਾਲ ਪੁੱਜ ਰਹੀ ਅਤੇ ਕਣਕ ਦਾ ਝਾੜ ਵੀ ਪਹਿਲਾਂ ਨਾਲੋਂ ਘੱਟ ਹੈ। ਇਸ ਵਾਰ 135 ਲੱਖ ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਸੂਬੇ ਵਿੱਚ 2262 ਮੰਡੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿਚੋਂ 1862 ਪੱਕੀਆਂ ਹਨ ਅਤੇ 400 ਮੰਡੀਆਂ ਆਰਜੀ ਤੌਰ ਉਤੇ ਬਣਾਈਆਂ ਹਨ। ਇਸ ਮੌਕੇ ਮਾਨ ਨੇ ਅਧਿਕਾਰੀਆਂ ਨੂੰ ਕਣਕ ਵੇਚਣ ਸੰਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦੇਣ ਦੇ ਨਿਰਦੇਸ਼ ਦਿੱਤੇ। ਸੀਐਮ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਸਰਕਾਰ ਖਰੀਦੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।