ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮਾਨ ਨੇ ਬਿਆਨ ਦਿੱਤਾ ਕਿ ਅੱਜ ਹਾਈਕਮਾਂਡ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਦੌਰਾਨ ਪਾਰਟੀ ਦੇ ਅੰਦਰੂਨੀ ਮਾਮਲਿਆਂ ਬਾਰੇ ਚਰਚਾ ਕੀਤੀ ਅਤੇ ਸੰਗਰੂਰ ਉਪ ਚੋਣ ਬਾਰੇ ਗੱਲ ਕੀਤੀ ਕਿ ਅੱਗੇ ਕਿਵੇਂ ਕੰਮ ਕਰਨਾ ਹੈ।
ਸ. ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਅੱਜ ਤੋਂ 300 ਯੂਨਿਟ ਬਿਜਲੀ ਦਿੱਤੀ ਜਾਵੇਗੀ, ਹੋ ਸਕਦਾ ਹੈ ਕਿ ਮਈ ਜਾਂ ਜੂਨ ਦਾ ਕੋਈ ਪੁਰਾਣਾ ਬਿੱਲ ਆ ਜਾਵੇ, ਪਰ ਹੁਣ ਖੇਤੀਬਾੜੀ ਦੀ ਬਿਜਲੀ ਦੀ ਕੋਈ ਸ਼ਿਕਾਇਤ ਨਹੀਂ ਹੈ ਅਤੇ ਬਿਜਲੀ ਕੱਟ ਦਾ ਕੋਈ ਵੀ ਮਾਮਲਾ ਨਹੀਂ ਆਇਆ ਹੈ।
ਮੁੱਖ ਮੰਤਰੀ ਨੇ ਅੱਗੇ ਕਿ ਕਿਹਾ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿੱਲ ਮੁਆਫ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਕਿ ਕੁਝ ਕਾਨੂੰਨੀ ਮੁਸ਼ਕਲਾਂ ਹਨ, ਉਹ ਅੜਿੱਕੇ ਦੂਰ ਕਰ ਦੇਣਗੇ, ਜੇਕਰ ਕੋਈ ਵਿਸ਼ੇਸ਼ ਇਜਲਾਸ ਸੱਦਣਾ ਪਿਆ ਤਾਂ ਬੁਲਾਇਆ ਜਾਵੇਗਾ।
ਮਾਨ ਨੇ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨਾਲ ਮੰਤਰੀ ਮੰਡਲ ਬਾਰੇ ਕੋਈ ਗੱਲ ਨਹੀਂ ਹੋਈ, ਰਾਸ਼ਟਰਪਤੀ ਚੋਣ ਬਾਰੇ ਵੀ ਕੋਈ ਗੱਲ ਨਹੀਂ ਹੋਈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।