
ਪੰਜਾਬ ਵਿਚ ਅਗਲੇ ਤਿੰਨ ਦਿਨ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਚਿਤਾਵਨੀ (File pic)
ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਅਗਲੇ 2-3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਸੰਘਣੀ ਧੁੰਦ (Fog) ਪੈਣ ਦੀ ਸੰਭਾਵਨਾ ਹੈ।
25-27 ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਅਲੱਗ-ਥਲੱਗ ਥਾਵਾਂ 'ਤੇ ਸੀਤ ਲਹਿਰ ਦੀ ਸੰਭਾਵਨਾ ਵੀ ਹੈ। ਭਾਰਤ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਗਲੇ 3 ਦਿਨਾਂ ਦੌਰਾਨ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ 25 ਅਤੇ 26 ਜਨਵਰੀ ਨੂੰ ਠੰਢੇ ਦਿਨਾਂ ਦੀ ਸੰਭਾਵਨਾ ਹੈ।
ਪੰਜਾਬ ਅਤੇ ਹਰਿਆਣਾ ਵਿੱਚ 48 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਸੀਤ ਲਹਿਰ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾਏ ਹੋਏ ਹਨ। ਜਿੱਥੇ ਖੇਤਾਂ ਵਿੱਚ ਮੀਂਹ ਦਾ ਪਾਣੀ ਖੜ੍ਹਨ ਕਾਰਨ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਕਣਕ ਦੀ ਫ਼ਸਲ ਵਿੱਚ ਵੀ ਪਾਣੀ ਖੜ੍ਹਨ ਕਾਰਨ ਫ਼ਸਲਾਂ ’ਤੇ ਵੀ ਅਸਰ ਪਵੇਗਾ।
ਮੀਂਹ ਅਤੇ ਸੀਤ ਲਹਿਰ ਕਾਰਨ ਤਾਪਮਾਨ ਆਮ ਨਾਲੋਂ ਡਿੱਗ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੋਮਵਾਰ ਨੂੰ ਦੋਵਾਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਕਿਣਮਿਣ ਅਤੇ 25 ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।
ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਰੂਪਨਗਰ, ਮੋਹਾਲੀ, ਮੋਗਾ, ਗੁਰਦਾਸਪੁਰ, ਅੰਬਾਲਾ, ਹਿਸਾਰ, ਰੋਹਤਕ, ਪੰਚਕੂਲਾ, ਭਿਵਾਨੀ ਅਤੇ ਗੁਰੂਗ੍ਰਾਮ ਵਿੱਚ ਮੀਂਹ ਰਿਕਾਰਡ ਕੀਤਾ ਗਿਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।