ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ

News18 Punjabi | News18 Punjab
Updated: November 5, 2020, 4:11 PM IST
share image
ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ
ਪੰਜਾਬ 'ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ( ਸੰਕੇਤਕ ਤਸਵੀਰ)

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

  • Share this:
  • Facebook share img
  • Twitter share img
  • Linkedin share img
ਚੰਡੀਗੜ, 5 ਨਵੰਬਰ : ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।
Published by: Sukhwinder Singh
First published: November 5, 2020, 4:09 PM IST
ਹੋਰ ਪੜ੍ਹੋ
ਅਗਲੀ ਖ਼ਬਰ