ਪੰਜਾਬ 'ਚ 16 ਨਵੰਬਰ ਤੋਂ ਖੁੱਲਣਗੇ ਕਾਲਜ ਤੇ ਯੂਨੀਵਰਸਿਟੀਆਂ

News18 Punjabi | News18 Punjab
Updated: November 5, 2020, 4:32 PM IST
share image
ਪੰਜਾਬ 'ਚ 16 ਨਵੰਬਰ ਤੋਂ ਖੁੱਲਣਗੇ ਕਾਲਜ ਤੇ ਯੂਨੀਵਰਸਿਟੀਆਂ
ਪੰਜਾਬ 'ਚ 16 ਨਵੰਬਰ ਤੋਂ ਖੁੱਲਣਗੇ ਕਾਲਜ ਤੇ ਯੂਨੀਵਰਸਿਟੀਆਂ

ਕੋਰੋਨਾ ਦੇ ਪ੍ਰਭਾਵ ਕਾਰਨ ਬੰਦ ਕੀਤੀਆਂ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

  • Share this:
  • Facebook share img
  • Twitter share img
  • Linkedin share img
ਕੋਰੋਨਾ ਦੇ ਪ੍ਰਭਾਵ ਕਾਰਨ ਬੰਦ ਕੀਤੀਆਂ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਸ ਦੌਰਾਨ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।
Published by: Ashish Sharma
First published: November 5, 2020, 4:31 PM IST
ਹੋਰ ਪੜ੍ਹੋ
ਅਗਲੀ ਖ਼ਬਰ