ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਲਿਆ ਹੈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਜਿਨ੍ਹਾਂ ਨਾਲ ਪੈਸਿਆਂ ਦਾ ਲੈਣ ਦੇਣ ਸੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਧਾਰਾ 306 ਦੇ ਤਹਿਤ ਤਿੰਨ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਅਲੋਕ ਦਾ 50 ਲੱਖ ਰੁਪਏ ਦਾ ਕੁਝ ਲੋਕਾਂ ਨਾਲ ਲੈਣ ਦੇਣ ਸੀ ਅਤੇ ਪੈਸੇ ਨਾ ਦੇਣ ਕਾਰਨ ਉਸ ਨੇ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਮਨਪ੍ਰੀਤ ਦੇ ਬਿਆਨਾਂ ਦੇ ਆਧਾਰ ਤੇ 306 ਧਾਰਾ ਦੇ ਤਹਿਤ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਜਿਨ੍ਹਾਂ ਦੇ ਨਾਂ ਕਰਨ ਸਿੰਘ, ਹਰਿੰਦਰ ਸਿੰਘ ਅਤੇ ਤ੍ਰਿਭੁਵਨ ਆਦਿ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide