ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੱਲ੍ਹ ਕੋਟਕਪੂਰਾ ਗੋਲੀ ਕਾਂਡ ਵਿਚ ਨਿੱਜੀ ਤੌਰ ਉਤੇ ਸਥਾਨਕ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਹਾਈ ਕੋਰਟ ਦੇ ਹੁਕਮਾਂ ਉਤੇ ਦੋਵੇਂ ਬਾਦਲਾਂ ਨੂੰ 5-5 ਲੱਖ ਦੇ ਜ਼ਮਾਨਤਨਾਮੇ ਭਰਨ ਤੋਂ ਬਾਅਦ ਚੱਲਦੇ ਮੁਕੱਦਮੇ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ।
ਪੇਸ਼ੀ ਤੋਂ ਬਾਅਦ ਅਕਾਲੀ ਦਲ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸੁਖਬੀਰ ਬਾਦਲ ਖੁੱਲ੍ਹੀ ਜੀਪ ਵਿਚ ਖੜ੍ਹੇ ਹੋ ਕੇ ਜਿੱਤ ਦਾ ਨਿਸ਼ਾਨ ਬਣਾ ਰਹੇ ਹਨ। ਇਹ ਤਸਵੀਰ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਤਰ੍ਹਾਂ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀ ਹਨ।
ਉੱਘੇ ਪੱਤਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਾਇਰੈਕਟਰ ਮੀਡੀਆ ਰਿਲੇਸ਼ਨ ਬਲਤੇਜ ਪੰਨੂ ਨੇ ਵੀ ਇਸ ਤਸਵੀਰ ਨੂੰ ਆਪਣੇ ਟਵਿੱਟਰ ਉਤੇ ਸਾਂਝਾ ਕੀਤਾ ਹੈ ਤੇ ਕੁਝ ਸਵਾਲ ਕੀਤੇ ਹਨ। ਉਨ੍ਹਾਂ ਨੇ ਲਿਖਿਆ ਹੈ-''ਭਰਧਾਨ ਜੀ ਇਹ ਜਿੱਤ ਦਾ ਨਿਸ਼ਾਨ ਫਰੀਦਕੋਟ ਅਦਾਲਤ ਵਿਚੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਹੋਣ ਮਗਰੋਂ ਜ਼ਮਾਨਤ ਲੈਣ ਤੋਂ ਬਾਅਦ ਬਣਾ ਰਹੇ ਹਨ, ਕੀ ਇਹ ਜਿੱਤ ਦਾ ਨਿਸ਼ਾਨ ਕੋਟਕਪੂਰਾ ਗੋਲੀ ਕਾਂਡ ਨੂੰ ਸਹੀ ਠਹਿਰਾਉਣ ਲਈ ਬਣਾਇਆ ਜਾ ਰਿਹਾ ਹੈ? ਇੱਥੇ ਖੜੇ ਲੋਕਾਂ ਨੂੰ ਨਹੀਂ ਪਤਾ ਕਿ ਇਹ ਜ਼ਮਾਨਤ ਕਿਹੜੇ ਕੇਸ ਤਹਿਤ ਲਈ ਗਈ ਹੈ?''
ਭਰਦਾਨ ਜੀ ਇਹ ਜਿੱਤ ਦਾ ਨਿਸ਼ਾਨ ਫਰੀਦਕੋਟ ਅਦਾਲਤ ਵਿਚੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਹੋਣ ਮਗਰੋਂ ਜ਼ਮਾਨਤ ਲੈਣ ਤੋਂ ਬਾਅਦ ਬਣਾ ਰਹੇ ਹਨ
ਕੀ ਇਹ ਜਿੱਤ ਦਾ ਨਿਸ਼ਾਨ ਕੋਟਕਪੂਰਾ ਗੋਲੀ ਕਾਂਡ ਨੂੰ ਸਹੀ ਠਹਿਰਾਉਣ ਲਈ ਬਣਾਇਆ ਜਾ ਰਿਹਾ ਹੈ?
ਇੱਥੇ ਖੜੇ ਲੋਕਾਂ ਨੂੰ ਨਹੀਂ ਪਤਾ ਕਿ ਇਹ ਜ਼ਮਾਨਤ ਕਿਹੜੇ ਕੇਸ ਤਹਿਤ ਲਈ ਗਈ ਹੈ? pic.twitter.com/hQrMdvMR5M
— Baltej Pannu (@BaltejPannu) March 24, 2023
ਦੱਸ ਦਈਏ ਕਿ ਅਦਾਲਤ ਦੇ ਬਾਹਰ 2 ਹਜ਼ਾਰ ਤੋਂ ਵੱਧ ਅਕਾਲੀ ਦਲ ਦੇ ਵਰਕਰ ਮੌਜੂਦ ਸਨ। ਅਦਾਲਤੀ ਕੰਪਲੈਕਸ ਵਿੱਚ ਬਾਦਲਾਂ ਦੀ ਪੇਸ਼ੀ ਸਮੇਂ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਅਕਾਲੀ ਦਲ ਦੀ ਸਮੁੱਚੀ ਕੋਰ ਕਮੇਟੀ ਦੇ ਮੈਂਬਰ ਹਾਜ਼ਰ ਸਨ। ਪ੍ਰਕਾਸ਼ ਸਿੰਘ ਬਾਦਲ ਪੇਸ਼ੀ ਭੁਗਤਣ ਤੋਂ ਬਾਅਦ ਬਿਨਾਂ ਕੋਈ ਗੱਲਬਾਤ ਕੀਤਿਆਂ ਪਰਤ ਗਏ ਜਦੋਂ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਸੂਬਾ ਸਰਕਾਰ ਨੇ ਜਾਣਬੁੱਝ ਕੇ ਬਦਨਾਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ ਹੈ। ਉਨ੍ਹਾਂ ਕਿਹਾ ਕਿ ਨਿਆਂ ਪ੍ਰਣਾਲੀ ਵਿੱਚ ਉਨ੍ਹਾਂ ਨੂੰ ਪੂਰਨ ਭਰੋਸਾ ਹੈ ਅਤੇ ਜਲਦ ਹੀ ਇਨਸਾਫ਼ ਮਿਲੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।