ਪੰਜਾਬ 'ਚ ਬਦਲੀਆਂ/ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ

News18 Punjabi | News18 Punjab
Updated: June 9, 2021, 6:07 PM IST
share image
ਪੰਜਾਬ 'ਚ ਬਦਲੀਆਂ/ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ
ਪੰਜਾਬ 'ਚ ਬਦਲੀਆਂ/ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਬਦਲੀਆਂ/ਤਾਇਨਾਤੀਆਂ 'ਤੇ 20 ਜੂਨ ਤੱਕ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ 30-04-2021 ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 31-05-2021 ਤੱਕ ਰੱਖਿਆ ਗਿਆ ਸੀ।

ਉਹਨਾਂ ਅੱਗੇ ਦੱਸਿਆ ਕਿ 27-05-2021 ਨੂੰ ਇਕ ਹੋਰ ਪੱਤਰ ਰਾਹੀਂ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ 'ਤੇ ਮਿਤੀ 05-06-2021 ਤੱਕ ਰੋਕ ਲਗਾਈ ਗਈ ਸੀ। ਹੁਣ ਸਰਕਾਰ ਵੱਲੋਂ ਇਸ ਮਾਮਲੇ ਨੂੰ ਮੁੜ ਤੋਂ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਦੀ ਮਹਾਮਾਰੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ 'ਤੇ 20-06-2021 ਤੱਕ ਮੁਕੰਮਲ ਰੋਕ ਹੋਵੇਗੀ।

ਬੁਲਾਰੇ ਅਨੁਸਾਰ ਜਿਹੜੇ ਪ੍ਰਬੰਧਕੀ ਵਿਭਾਗਾਂ ਵੱਲੋਂ ਬਦਲੀਆਂ/ਤਾਇਨਾਤੀਆਂ ਦੇ ਹੁਕਮ ਕੀਤੇ ਜਾ ਚੁੱਕੇ ਹਨ, ਉਹ ਵੀ 20-06-2021 ਤੱਕ ਰੋਕ ਵਿੱਚ ਰੱਖੀਆਂ ਜਾਣਗੀਆਂ।
Published by: Ashish Sharma
First published: June 9, 2021, 6:06 PM IST
ਹੋਰ ਪੜ੍ਹੋ
ਅਗਲੀ ਖ਼ਬਰ