ਕੰਪਿਊਟਰ ਅਧਿਆਪਕਾਂ ਨੇ ਘੇਰਿਆ ਮੁੱਖ ਮੰਤਰੀ ਦਾ ਨਿਵਾਸ

News18 Punjabi | News18 Punjab
Updated: July 4, 2021, 5:57 PM IST
share image
ਕੰਪਿਊਟਰ ਅਧਿਆਪਕਾਂ ਨੇ ਘੇਰਿਆ ਮੁੱਖ ਮੰਤਰੀ ਦਾ ਨਿਵਾਸ
ਕੰਪਿਊਟਰ ਅਧਿਆਪਕਾਂ ਨੇ ਘੇਰਿਆ ਮੁੱਖ ਮੰਤਰੀ ਦਾ ਨਿਵਾਸ

  • Share this:
  • Facebook share img
  • Twitter share img
  • Linkedin share img
ਮਨੋਜ ਸ਼ਰਮਾ

ਪਟਿਆਲਾ ਵਿਚ ਅੱਜ ਪੰਜਾਬ ਭਰ ਤੋਂ ਆਏ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸ਼ਹਿਰ ਵਿਚ ਇੱਕ ਵੱਡਾ ਪ੍ਰਦਰਸ਼ਨ ਕੀਤਾ।  ਇਸ ਮੌਕੇ ਇਨ੍ਹਾਂ ਅਧਿਆਪਕਾਂ ਨੇ ਪਹਿਲਾਂ ਰੇਲਵੇ ਸਟੇਸ਼ਨ ਦੇ ਓਵਰਬ੍ਰਿਜ ਦੇ ਹੇਠਾਂ ਇਕ ਵੱਡੀ ਰੈਲੀ ਕੀਤੀ ਅਤੇ ਉਸ ਤੋਂ ਬਾਅਦ ਸੈਂਕੜੇ ਦੀ ਗਿਣਤੀ ਵਿਚ ਇਨ੍ਹਾਂ ਅਧਿਆਪਕਾਂ ਦਾ ਕਾਫਲਾ ਮੁੱਖ ਮੰਤਰੀ ਦੇ  ਪਟਿਆਲਾ ਸਥਿਤ ਨਿਵਾਸ ਨਿਊ ਮੋਤੀ ਬਾਗ ਪੈਲੇਸ ਦੇ ਕੋਲ ਪਹੁੰਚਿਆ ਜਿਥੇ ਇਨ੍ਹਾਂ ਨੂੰ ਪੁਲਿਸ ਦੇ ਭਾਰੀ ਪ੍ਰਬੰਧਾਂ ਦੇ ਨਾਲ ਰੋਕ ਲਿਆ ਗਿਆ।

ਇਸ ਮੌਕੇ ਕੰਪਿਊਟਰ ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 2011 ਵਿਚ ਪੱਕਾ ਤਾਂ ਕਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਿੱਖਿਆ ਵਿਭਾਗ ਵਿਚ ਨਹੀਂ ਲਿਆ ਗਿਆ ਅਤੇ ਉਹ ਇੱਕ ਸੁਸਾਇਟੀ ਦੇ ਅਧੀਨ ਹੀ ਕੰਮ ਕਰ ਰਹੇ ਹਨ,  ਨਾਲ ਹੀ ਇਨ੍ਹਾਂ ਕੰਪਿਊਟਰ ਅਧਿਆਪਕਾਂ ਵਿਚੋਂ ਸੱਤਰ ਦੇ ਕਰੀਬ ਅਧਿਆਪਕਾਂ ਦੀ ਡਿਊਟੀ ਦੇ ਦੌਰਾਨ ਮੌਤ ਹੋ ਚੁੱਕੀ ਹੈ ਪਰ ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਉਨ੍ਹਾਂ ਦੀ ਜਗ੍ਹਾ ਉਤੇ ਨੌਕਰੀ ਨਹੀਂ ਮਿਲੀ।
ਨਾ ਹੀ ਕੋਈ ਸਰਕਾਰ ਦੇ ਵੱਲੋਂ ਮਦਦ ਕੀਤੀ ਗਈ ਹੈ ਜਿਸ ਕਰਕੇ ਇਹ ਅਧਿਆਪਕ ਆਰਥਿਕ ਅਤੇ ਮਾਨਸਿਕ ਤੌਰ ਉਤੇ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਇਸ ਮੌਕੇ ਪਹੁੰਚੇ ਸਰਕਾਰੀ ਅਧਿਕਾਰੀਆਂ ਨੇ ਇਨ੍ਹਾਂ ਅਧਿਆਪਕਾਂ ਦੀ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ 12 ਜੁਲਾਈ ਨੂੰ ਮੀਟਿੰਗ ਕਰਵਾਉਣ ਦਾ ਲੈਟਰ ਸੌਂਪਣ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੇ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਪਰ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 12 ਜੁਲਾਈ ਦੀ ਮੀਟਿੰਗ ਵਿੱਚ ਉਨ੍ਹਾਂ ਦੀ ਮੰਗਾਂ ਨੂੰ ਨਾ ਮੰਨਿਆ ਤਾਂ ਉਹ ਦੁਬਾਰਾ ਪਟਿਆਲਾ ਵਿਚ ਆ ਕੇ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਕਰਨਗੇ।
Published by: Gurwinder Singh
First published: July 4, 2021, 5:57 PM IST
ਹੋਰ ਪੜ੍ਹੋ
ਅਗਲੀ ਖ਼ਬਰ