ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਮਰੇਡ ਬਲਵਿੰਦਰ ਸਿੰਘ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਹ ਜਾਣਕਾਰੀ ਪੀੜਤ ਪਰਿਵਾਰ ਨਾਲ ਅਫਸੋਸ ਕਰਨ ਪਹੁੰਚੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮ.ਪੀ ਜਸਬੀਰ ਸਿੰਘ ਡਿੰਪਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਸ਼ਰਧਾਂਜਲੀ ਦਿੱਤੀ ਗਈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭੇਜਿਆ ਹੈ।
ਐਮ.ਪੀ ਜਸਬੀਰ ਡਿੰਪਾ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਜਾਂਚ ਕਰ ਰਹੀ ਸਿੱਟ ਨੂੰ ਦਸ ਦਿਨਾਂ ਦੇ ਵਿਚ ਇਸ ਕੇਸ ਨੂੰ ਹੱਲ ਕਰਨ ਲਈ ਕਿਹਾ ਗਿਆ ਤੇ ਪੂਰੀ ਟੀਮ ਇਸ ਕੇਸ ਨੂੰ ਹੱਲ ਕਰਨ ਦਿਨ-ਰਾਤ ਕੰਮ ਕਰ ਰਹੇ ਹਨ। ਕਾਮਰੇਡ ਬਲਵਿੰਦਰ ਸਿੰਘ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਤਤਪਰ ਰਹੇ ਹਨ, ਜਿਸ ਬੰਦੇ ਨੇ 40 ਦੇ ਕਰੀਬ ਮੁਕਾਬਲਿਆਂ ਦਾ ਡੱਟ ਕੇ ਸਾਹਮਣਾ ਕੀਤਾ। ਉਹ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਕਾਮਰੇਡ ਬਲਵਿੰਦਰ ਸਿੰਘ ਦਾ ਦੁਨੀਆਂ ਤੋਂ ਤੁਰ ਜਾਣਾ ਦੇਸ਼ ਭਾਰਤ, ਸੂਬਾ ਪੰਜਾਬ ਤੇ ਇਲਾਕੇ ਲਈ ਬਹੁਤ ਵੱਡਾ ਘਾਟਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Tarn taran