ਤਰਨਤਾਰਨ 'ਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਾਇਕ ਸਵਾਰ ਦੋ ਹਮਲਾਵਰਾਂ ਨੇ ਘਰ 'ਚ ਵੜਕੇ ਮਾਰੀ ਗੋਲੀ ਮਾਰ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਦੇ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ ਹਨ। ਸਵੇਰੇ ਸੱਤ ਵਜੇ ਦੇ ਕਰੀਬ ਕੁਝ ਅਣਪਛਾਤੇ ਲੋਕ ਘਰ ਵਿੱਚ ਆਏ ਅਤੇ ਇਨ੍ਹਾਂ ਵਿਅਕਤੀਆਂ ਨੇ ਅਚਾਨਕ ਕਾਮਰੇਡ ਬਲਵਿੰਦਰ ਸਿੰਘ ’ਤੇ ਪਿਸਤੌਲਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਅਜੇ ਇਹ ਨਹੀਂ ਪਤਾ ਕਿ ਹਮਲਾ ਕੋਈ ਅੱਤਵਾਦੀ ਸੀ ਜਾਂ ਕਿਸੇ ਹੋਰ ਦਾ ਹੱਥ ਹੈ। ਉਨ੍ਹਾਂ ਦੀ ਸੁਰੱਖਿਆ ਕੁਝ ਸਮਾਂ ਪਹਿਲਾਂ ਵਾਪਸ ਲੈ ਲਈ ਗਈ ਸੀ। ਇਸਦਾ ਵਿਰੋਧ ਕਾਮਰੇਡ ਬਲਵਿੰਦਰ ਸਿੰਘ ਨੇ ਕੀਤਾ ਸੀ।
ਕਾਮਰੇਡ ਬਲਵਿੰਦਰ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਹਮਲਾ ਅੱਤਵਾਦੀ ਹੋ ਸਕਦਾ ਹੈ। ਦੱਸਿਆ ਜਾਂਦਾ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਆਪਣੀ ਰਿਹਾਇਸ਼ ਦੇ ਨੇੜੇ ਹੀ ਇੱਕ ਸਕੂਲ ਵੀ ਚਲਾਉਂਦਾ ਸੀ। ਤਕਰੀਬਨ ਇਕ ਸਾਲ ਪਹਿਲਾਂ ਉਸ 'ਤੇ ਅਣਪਛਾਤੇ ਲੋਕਾਂ ਨੇ ਹਮਲਾ ਵੀ ਕੀਤਾ ਸੀ। ਘਟਨਾ ਦੀ ਜਾਣਕਾਰੀ ਮਿਲਣ ਦੇ ਬਾਵਜੂਦ ਪੁਲਿਸ ਅੱਧਾ ਘੰਟਾ ਦੇਰ ਨਾਲ ਪਹੁੰਚੀ, ਹਾਲਾਂਕਿ ਘਟਨਾ ਵਾਲੀ ਥਾਂ ਨੇੜੇ ਥਾਣਾ ਭਿੱਖੀਵਿੰਡ ਹੈ। ਬਾਅਦ ਵਿੱਚ ਡੀਐਸਪੀ ਰਾਜਬੀਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
1993 'ਚ ਸ਼ੌਰਿਆ ਚੱਕਰ ਨਾਲ ਨਵਾਜ਼ੇ ਗਏ ਸੀ
ਕਾਮਰੇਡ ਬਲਵਿੰਦਰ ਸਿੰਘ ਨੇ ਪੰਜਾਬ ਚ ਅੱਤਵਾਦ ਦੇ ਦੌਰ ਚ ਅੱਤਵਾਦੀਆਂ ਦਾ ਬਹੁਤ ਬਹਾਦਰੀ ਨਾਲ ਮੁਕਾਬਲਾ ਕੀਤਾ ਸੀ। ਉਨ੍ਹਾਂ ਤੇ ਕਰੀਬ 20 ਵਾਰ ਵੱਡੇ ਹਮਲੇ ਹੋਏ ਪਰ ਹਰ ਵਾਰ ਬਲਵਿੰਦਰ ਸਿੰਘ ਨੇ ਅੱਤਵਾਦੀਆਂ ਨੂੰ ਮਾਤ ਦੇ ਦਿੱਤੀ। ਹੈਂਡ ਗ੍ਰਨੇਡ ਅਤੇ ਰਾਕੇਟ ਲਾਂਚਰਾਂ ਨਾਲ ਹਮਲਾ ਕਰਨ ਵਾਲੇ ਕਈ ਨਾਮੀ ਅੱਤਵਾਦੀਆਂ ਨੂੰ ਉਨ੍ਹਾਂ ਮਾਰ ਸੁੱਟਿਆ ਸੀ। 1993 ਵਿੱਚ ਬਲਵਿੰਦਰ ਸਿੰਘ ਭਿਖੀਵਿੰਡ ਨੂੰ ਰਾਸ਼ਟਰਪਤੀ ਵੱਲੋਂ ਸ਼ੌਰਿਆ ਚੱਕਰ ਨਾਲ ਨਵਾਜ਼ਿਆ ਗਿਆ ਸੀ। ਉਨ੍ਹਾਂ ਦੇ ਜੀਵਨ ਤੇ ਕਈ ਟੈਲੀ ਫਿਲਮਾਂ ਵੀ ਬਣੀਆਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Tarn taran