Home /News /punjab /

ਕਿਸਾਨ ਸੰਘਰਸ਼ ਦਾ ਸਾਥ ਦੇਣ ਵਾਲੇ ਆੜ੍ਹਤੀਆਂ ਦੇ ਘਰਾਂ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੀ ਨਿਖੇਧੀ

ਕਿਸਾਨ ਸੰਘਰਸ਼ ਦਾ ਸਾਥ ਦੇਣ ਵਾਲੇ ਆੜ੍ਹਤੀਆਂ ਦੇ ਘਰਾਂ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੀ ਨਿਖੇਧੀ

ਕਿਸਾਨ ਸੰਘਰਸ਼ ਦਾ ਸਾਥ ਦੇਣ ਵਾਲੇ ਆੜ੍ਹਤੀਆਂ ਦੇ ਘਰਾਂ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੀ ਨਿਖੇਧੀ

ਕਿਸਾਨ ਸੰਘਰਸ਼ ਦਾ ਸਾਥ ਦੇਣ ਵਾਲੇ ਆੜ੍ਹਤੀਆਂ ਦੇ ਘਰਾਂ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੀ ਨਿਖੇਧੀ

 • Share this:
  ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਭਰ ਦੀਆਂ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਬਣਾ ਕੇ ਦਿੱਲੀ ਦੀਆਂ ਹੱਦਾਂ ਉਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਮੋਰਚਿਆਂ ਵਿੱਚ ਜਿਥੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋ ਰਹੇ ਹਨ, ਉਥੇ ਹੀ ਕਿਸਾਨ ਕਿੱਤੇ ਨਾਲ ਸਬੰਧਤ ਅਤੇ ਕਿਸਾਨ ਘੋਲ ਨਾਲ ਹਮਦਰਦ ਰੱਖਣ ਵਾਲੇ ਬਹੁਤ ਸਾਰੇ ਲੋਕ ਤਰ੍ਹਾਂ-ਤਰ੍ਹਾਂ ਨਾਲ ਕਿਸਾਨਾਂ ਘੋਲ ਦੀ ਮੱਦਦ ਕਰ ਰਹੇ ਹਨ।

  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਜਿਥੇ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ, ਉਥੇ ਇਨ੍ਹਾਂ ਕਾਨੂੰਨਾਂ ਨੂੰ ਸਹੀ ਠਹਿਰਾਉਣ ਲਈ ਪ੍ਰਚਾਰ ਵੀ ਚਲਾ ਰਹੀ ਹੈ। ਇਸ ਦੇ ਨਾਲ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕਿਸਾਨਾਂ ਦੀ ਮੱਦਦ ਕਰ ਰਹੇ ਆੜ੍ਹਤੀਏ ਅਤੇ ਹੋਰ ਬਿਜਨੈਸਮੈਨਾਂ ਦੇ ਦਫਤਰਾਂ ਅਤੇ ਘਰਾਂ ਨੂੰ ਕੇਂਦਰੀ ਬਲਾਂ ਦੇ ਨਾਲ ਘੇਰ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।

  ਉਨ੍ਹਾਂ ਕਿਹਾ ਕਿ ਅਸੀਂ ਇਸ ਵਰਤਾਰੇ ਦੀ ਨਿਖੇਧੀ ਕਰਦੇ ਹਾਂ ਤੇ ਸਰਕਾਰ ਨੂੰ ਇਹ ਕਾਰਵਾਈ ਤੁਰਤ ਬੰਦ ਕਰਨ ਦੀ ਚਿਤਾਵਨੀ ਦਿੰਦੇ ਹਾਂ। ਉਨ੍ਹਾਂ ਕਿਹਾ ਕੀ ਅਸੀਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦੇ ਹਾਂ ਕਿ ਜੇਕਰ ਸਰਕਾਰ ਇਹ ਸਭ ਬੰਦ ਨਾ ਕੀਤਾ ਤਾਂ ਇਨਕਮ ਟੈਕਸ ਦੇ ਦਫਤਰਾਂ ਦਾ ਘਿਰਾਉ ਕੀਤਾ ਜਾਵੇ, ਜਿਸਦੀ ਅਗਵਾਈ ਕਿਸਾਨ ਜਥੇਬੰਦੀਆਂ ਕਰਨਗੀਆਂ।

  ਦੱਸ ਦਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਹਮਾਇਤ ਕਰ ਰਹੇ ਆੜ੍ਹਤੀਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ, ਮੀਤ ਪ੍ਰਧਾਨ ਹਰਜੀਤ ਸਿੰੰਘ ਸ਼ੇਰੂ ਤੇ ਹੋਰਾਂ ਨੇ ਦੱਸਿਆ ਕਿ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿਚ ਵੀਹ ਦੇ ਕਰੀਬ ਆੜ੍ਹਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਇਸ ਨੂੰ ਲੋਕਤੰਤਰ ਦਾ ਗਲ ਘੁੱਟਣ ਦੇ ਬਰਾਬਰ ਕਰਾਰ ਦਿੱਤਾ ਹੈ।
  Published by:Gurwinder Singh
  First published:

  Tags: Agricultural law

  ਅਗਲੀ ਖਬਰ