ਭਾਰਤ ਵਿਚ ਘੱਟ ਗਿਣਤੀਆਂ ਨਾਲ ਹੋ ਰਿਹੈ ਧੱਕਾ, ਧਾਰਮਿਕ ਅਸਹਿਣਸ਼ੀਲਤਾ ਦਾ ਮਾਹੌਲ ਖਤਰਨਾਕ: ਜਥੇਦਾਰ

News18 Punjabi | News18 Punjab
Updated: July 14, 2020, 4:44 PM IST
share image
ਭਾਰਤ ਵਿਚ ਘੱਟ ਗਿਣਤੀਆਂ ਨਾਲ ਹੋ ਰਿਹੈ ਧੱਕਾ, ਧਾਰਮਿਕ ਅਸਹਿਣਸ਼ੀਲਤਾ ਦਾ ਮਾਹੌਲ ਖਤਰਨਾਕ: ਜਥੇਦਾਰ
ਘੱਟ ਗਿਣਤੀਆਂ ਨਾਲ ਹੋ ਰਿਹੈ ਧੱਕਾ, ਧਾਰਮਿਕ ਅਸਹਿਣਸ਼ੀਲਤਾ ਦਾ ਮਾਹੌਲ ਖਤਰਨਾਕ: ਜਥੇਦਾਰ

  • Share this:
  • Facebook share img
  • Twitter share img
  • Linkedin share img
ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵਾਰ ਫਿਰ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਦੇ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਅਤੇ ਧਾਰਮਿਕ ਕੱਟੜਤਾ ਦਾ ਮਾਹੌਲ ਸਾਰਿਆਂ ਲਈ ਖਤਰਨਾਕ ਹੈ।

ਅੱਜ ਹਰ ਸਾਲ ਵਾਂਗ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ ਬੜੀ ਧੂਮ ਧਾਮ ਨਾਲ ਮਾਨਿਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਿਕ ਹੋਣ ਲਈ ਪਹੁੰਚਦੀਆਂ। ਇਸੀ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਨੇ ਅੱਜ ਇਕ ਵਾਰ ਫਿਰ ਸਾਫ਼ ਸ਼ਬਦਾਂ ਦੇ ਵਿੱਚ ਆਖਿਆ ਕਿ ਭਾਰਤ ਵਿੱਚ ਧਾਰਮਿਕ ਕੱਟੜਤਾ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਅਤੇ ਘੱਟ ਗਿਣਤੀਆਂ ਲਈ ਇਸ ਮੁਲਕ ਵਿੱਚ ਮਾਹੌਲ ਬਹੁਤਾ ਵਧੀਆ ਨਹੀਂ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸੰਗਤਾਂ ਦੇ ਮੁਖਾਤਿਬ ਹੁੰਦਿਆਂ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ ਕਿਉਂਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਿੱਚ ਗਲਤਾਨ ਹੋ ਰਹੀ ਹੈ ਅਤੇ ਕਿਸਾਨੀ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ। ਉਨ੍ਹਾਂ ਸਿੱਖ ਬੁੱਧੀਜੀਵੀਆਂ ਨੂੰ ਇਕੱਠੇ ਹੋ ਕੇ ਇਸ ਉੱਤੇ ਵਿਚਾਰ ਕਰਨ ਬਾਰੇ ਵੀ ਆਖਿਆ। ਉਨ੍ਹਾਂ ਕਰੋਨਾ ਮਹਾਂਮਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਕਰੋਨਾ ਤੋਂ ਇੰਨਾ ਖ਼ਤਰਾ ਨਹੀਂ ਹੈ, ਜਿੰਨਾ ਖਤਰਾ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਹੈ। ਉਨ੍ਹਾਂ ਕਿਹਾ ਕਿ ਅੱਜਕਲ੍ਹ ਸੋਸ਼ਲ ਮੀਡੀਆ ਨੌਜਵਾਨਾਂ ਦੇ ਲਈ ਬੇਹੱਦ ਖ਼ਤਰਨਾਕ ਹੁੰਦਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਰੋਨਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਸਰਕਾਰਾਂ ਵਾਰ ਵਾਰੇ ਆਖਦੀਆਂ ਨੇ ਕਿ ਕਰੋਨਾ ਖ਼ਤਰਨਾਕ ਹੈ ਪਰ ਕਿਉਂਕਿ ਮੈਡੀਕਲ ਲਾਈਨ ਨਾਲ ਸਬੰਧਿਤ ਡਾਕਟਰ ਇਹ ਗੱਲ ਨਹੀਂ ਕਹਿ ਰਹੇ ਅਤੇ ਇਸ ਕਰਕੇ ਉਨ੍ਹਾਂ ਨੂੰ ਸ਼ੱਕ ਜਾਪਦਾ ਹੈ ਕਿ ਅਸਲ ਵਿਚ ਕਰੋਨਾ ਖਤਰਨਾਕ ਹੈ ਵੀ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪਾਂ ਦੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧੀ ਪੜਤਾਲ ਜਾਰੀ ਹੈ ਅਤੇ ਉਹ ਕਮੇਟੀ ਦੇ ਬਾਕੀ ਮੈਂਬਰਾਂ ਦੇ ਨਾਲ ਇਸ ਸਬੰਧੀ ਗੱਲਬਾਤ ਕਰਕੇ ਕਿਸੇ ਨਤੀਜੇ ਉਤੇ ਪਹੁੰਚਣਗੇ।
Published by: Gurwinder Singh
First published: July 14, 2020, 4:44 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading