ਬਠਿੰਡਾ : ਪੰਜਾਬ ਵਿਧਾਨ ਸਭਾ ਹਲਕਾ ਹਮੇਸ਼ਾਂ ਤੋਂ ਬਾਦਲਾਂ ਦਾ ਗੜ੍ਹ ਰਿਹਾ ਹੈ l ਜਿਸ ਨੂੰ ਟੱਕਰ ਦੇਣ ਵਾਸਤੇ ਕਾਂਗਰਸ ਤੋਂ ਜਗਪਾਲ ਸਿੰਘ ਅਬੁਲਖੁਰਾਨਾ ਅਤੇ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ ਖੁੱਡੀਆਂ ਚੋਣ ਮੈਦਾਨ ਵਿੱਚ ਹਨl ਜਿਨ੍ਹਾਂ ਨੇ ਆਪਣਾ ਆਪਣਾ ਚੋਣ ਪ੍ਰਚਾਰ ਸ਼ੁਰੂ ਵੀ ਕਰ ਦਿੱਤਾ ਹੈ l ਪ੍ਰੰਤੂ ਅਕਾਲੀ ਦਲ ਨੇ ਅਜੇ ਆਪਣਾ ਕੋਈ ਵੀ ਉਮੀਦਵਾਰ ਨਹੀਂ ਉਤਾਰਿਆ ਹੈ l
ਪੰਜਾਬ ਵਿਧਾਨ ਸਭਾ ਚੋਣਾਂ ਲਈ ਲੰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਪਾਲ ਸਿੰਘ ਅਬੁਲਖੁਰਾਨਾ ਨੇ ਆਪਣਾ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ l ਜਿਸ ਦੇ ਚੱਲਦਿਆਂ ਅੱਜ ਅੱਧਾ ਦਰਜਨ ਦੇ ਕਰੀਬ ਪਿੰਡਾਂ ਵਿੱਚ ਪ੍ਰੋਗਰਾਮ ਰੱਖੇ ਹੋਏ ਹਨl ਜਿਸ ਵਿੱਚ ਬੀਦੋਵਾਲੀ ,ਮਾਨਾਂ ,ਗੱਗੜ ,ਮਿੱਠੜੀ ਅਤੇ ਮਿਹਣਾ ਵਿੱਚ ਜਾ ਕੇ ਚੋਣ ਪ੍ਰਚਾਰ ਵਿਚ ਜੁਟੇ ਹੋਏ ਹਨl ਜਗਪਾਲ ਸਿੰਘ ਅਬੁਲ ਖੁਰਾਣਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕਾਫ਼ੀ ਵੱਡਾ ਵਿਕਾਸ ਕੀਤਾ ਹੈ l ਇਸ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਅਸੀਂ ਚੋਣ ਮੈਦਾਨ ਵਿੱਚ ਉਤਰੇ ਹਾਂ l
ਜਸਪਾਲ ਦੇ ਪਿਤਾ ਗੁਰਨਾਮ ਸਿੰਘ ਅਬੁਲਖੁਰਾਨਾ ਵੀ ਪਹਿਲਾਂ 1992 ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨl ਇਸ ਕਰਕੇ ਹੁਣ ਮਾਹੌਲ ਕਾਂਗਰਸ ਦੇ ਹੱਕ ਦੇ ਵਿੱਚ ਹੈ ਅਤੇ ਕਾਂਗਰਸ ਪਾਰਟੀ ਸਰਕਾਰ ਬਣਾਉਣ ਜਾ ਰਹੀ ਹੈ ਬਾਕੀ ਦੂਜੇ ਪਾਸੇ ਅਕਾਲੀ ਦਲ ਨੇ ਇਹ ਪੂਰਾ ਇਲਾਕਾ ਠੇਕੇ ਤੇ ਦੇ ਕੇ ਰੱਖਿਆ ਹੋਇਆ ਹੈ ਅਤੇ ਇਨ੍ਹਾਂ ਦੀ ਕਰਿੰਦੇ ਇੱਥੇ ਖ਼ੂਬ ਲੋਕਾਂ ਦੀ ਲੁੱਟ ਕਰਦੇ ਹਨ, ਜਿਸ ਕਰਕੇ ਇਸ ਵਾਰ ਬਾਦਲਾਂ ਤੋਂ ਲੰਬੀ ਨੂੰ ਮੁਕਤ ਕਰਾਉਣਾ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।