Home /News /punjab /

ਪੰਜਾਬ ਚੋਣਾਂ ਵਿੱਚ ਹਾਰ: ਕਰਾਰੀ ਹਾਰ ਤੋਂ ਬਾਅਦ ਕਾਂਗਰਸੀ ਉਮੀਦਵਾਰਾਂ ਨੇ ਚੰਨੀ 'ਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਲਾਏ ਦੋਸ਼

ਪੰਜਾਬ ਚੋਣਾਂ ਵਿੱਚ ਹਾਰ: ਕਰਾਰੀ ਹਾਰ ਤੋਂ ਬਾਅਦ ਕਾਂਗਰਸੀ ਉਮੀਦਵਾਰਾਂ ਨੇ ਚੰਨੀ 'ਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਲਾਏ ਦੋਸ਼

 ਕਾਂਗਰਸੀ ਉਮੀਦਵਾਰਾਂ ਨੇ ਚੰਨੀ 'ਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਲਾਏ ਦੋਸ਼ (ਸੰਕੇਤਕ ਫੋਟੋ)

ਕਾਂਗਰਸੀ ਉਮੀਦਵਾਰਾਂ ਨੇ ਚੰਨੀ 'ਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਲਾਏ ਦੋਸ਼ (ਸੰਕੇਤਕ ਫੋਟੋ)

ਪੰਜਾਬ ਵਿਧਾਨ ਸਭ ਚੋਣਾਂ ਖ਼ਤਮ ਹੋ ਗਈਆਂ ਹਨ ਅਤੇ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਚਿਹਰਾ 'ਆਪ' ਵੱਲੋਂ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ। ਅੱਜ ਭਗਵੰਤ ਮਾਨ ਮੁਖ ਮੰਤਰੀ ਦੇ ਅਹੁਦੇ ਦੀ ਸਹੁੰ-ਚੁੱਕਣ ਲਈ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹਿੱਸਾ ਲੈ ਰਹੇ ਹਨ। ਪੰਜਾਬ ਦੀਆਂ ਇਹ ਚੋਣਾਂ ਇਤਿਹਾਸਿਕ ਰਹੀਆਂ ਕਿਉਂਕਿ ਪੰਜਾਬ ਦੀਆਂ ਦਿੱਗਜ ਪਾਰਟੀਆਂ ਨੂੰ ਇੱਥੇ ਕਰਾਰੀ ਹਰ ਦਾ ਮੂੰਹ ਦੇਖਣਾ ਪਿਆ ਹੈ। ਪਿਛਲੀ ਕਾਂਗਰਸ ਸਰਕਾਰ ਇਸ ਵਾਰ ਬੁਰੀ ਤਰ੍ਹਾਂ ਹਾਰੀ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਵਿਧਾਨ ਸਭ ਚੋਣਾਂ ਖ਼ਤਮ ਹੋ ਗਈਆਂ ਹਨ ਅਤੇ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਚਿਹਰਾ 'ਆਪ' ਵੱਲੋਂ ਭਗਵੰਤ ਮਾਨ ਨੂੰ ਬਣਾਇਆ ਗਿਆ ਹੈ। ਅੱਜ ਭਗਵੰਤ ਮਾਨ ਮੁਖ ਮੰਤਰੀ ਦੇ ਅਹੁਦੇ ਦੀ ਸਹੁੰ-ਚੁੱਕਣ ਲਈ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹਿੱਸਾ ਲੈ ਰਹੇ ਹਨ। ਪੰਜਾਬ ਦੀਆਂ ਇਹ ਚੋਣਾਂ ਇਤਿਹਾਸਿਕ ਰਹੀਆਂ ਕਿਉਂਕਿ ਪੰਜਾਬ ਦੀਆਂ ਦਿੱਗਜ ਪਾਰਟੀਆਂ ਨੂੰ ਇੱਥੇ ਕਰਾਰੀ ਹਰ ਦਾ ਮੂੰਹ ਦੇਖਣਾ ਪਿਆ ਹੈ। ਪਿਛਲੀ ਕਾਂਗਰਸ ਸਰਕਾਰ ਇਸ ਵਾਰ ਬੁਰੀ ਤਰ੍ਹਾਂ ਹਾਰੀ ਹੈ।

ਕਾਂਗਰਸ ਦੇ ਕਈ ਉਮੀਦਵਾਰਾਂ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਲਈ ਚਰਨਜੀਤ ਸਿੰਘ ਚੰਨੀ ਸਮੇਤ ਪਾਰਟੀ ਅਤੇ ਇਸ ਦੇ ਸੀਨੀਅਰ ਆਗੂਆਂ 'ਤੇ ਅਨੁਸ਼ਾਸਨਹੀਣਤਾ ਨੂੰ ਜ਼ਿੰਮੇਵਾਰ ਠਹਿਰਾਇਆ। ਕਾਂਗਰਸੀ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ ਜਦੋਂ ਏ.ਆਈ.ਸੀ.ਸੀ. (AICC) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਦੀ ਹਾਰ ਬਾਰੇ ਆਤਮ-ਪੜਚੋਲ ਕਰਨ ਲਈ ਮੀਟਿੰਗ ਬੁਲਾਈ।

ਚੌਧਰੀ ਨੇ ਪਾਰਟੀ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਹ ਮੀਟਿੰਗ ਪਾਰਟੀ ਦੀ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਬੁਲਾਈ ਗਈ ਸੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪੰਜਾਬ ਕਾਂਗਰਸ ਦਫ਼ਤਰ ਵਿਖੇ ਮੌਜੂਦ ਸਨ। ਹਾਲਾਂਕਿ ਦੋਵਾਂ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

ਗਿੱਦੜਬਾਹਾ ਸੀਟ ਤੋਂ ਜਿੱਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣਾਂ ਵਿੱਚ ਪਾਰਟੀ ਦੀ ਹਾਰ ਲਈ ਅਨੁਸ਼ਾਸਨਹੀਣਤਾ ਨੂੰ ਜ਼ਿੰਮੇਵਾਰ ਠਹਿਰਾਇਆ। ਵੜਿੰਗ ਨੇ ਕਿਹਾ “ਪਾਰਟੀ ਵਿੱਚ ਅਨੁਸ਼ਾਸਨਹੀਣਤਾ ਸੀ। ਪੰਜਾਬ ਦੇ ਲੋਕ ਮਹਿਸੂਸ ਕਰਦੇ ਹਨ ਕਿ ਅਸੀਂ ਕਿਤੇ ਨਾ ਕਿਤੇ ਗੈਰ-ਸੰਜੀਦਾ ਹਾਂ। ਕਈ ਕਾਰਨ ਸਨ ਪਰ ਇਹ ਉਨ੍ਹਾਂ ਵਿੱਚੋਂ ਅਨੁਸ਼ਾਸਨਹੀਣਤਾ ਇੱਕ ਸੀ।”

ਇੱਕ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਬਾਘਾਪੁਰਾਣਾ ਤੋਂ ਹਾਰੇ ਦਰਸ਼ਨ ਬਰਾੜ ਨੇ ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਦੇ ਬਿਆਨਾਂ 'ਤੇ ਕਾਂਗਰਸ ਦੀਆਂ ਸੰਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਜਾਖੜ ਦੇ ਪਿਛਲੇ ਮਹੀਨੇ ਦੇ ਉਸ ਬਿਆਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ, ਜਿਸ 'ਚ ਉਨ੍ਹਾਂ ਦਾਅਵਾ ਕੀਤਾ ਸੀ ਕਿ 42 ਵਿਧਾਇਕ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ।

ਬਰਾੜ ਨੇ ਕਿਹਾ ਕਿ ਚੰਨੀ ਦੀ 'ਯੂਪੀ ਦੇ ਭਈਏ' ਟਿੱਪਣੀ ਚੋਣਾਂ 'ਚ ਪਾਰਟੀ ਦੇ ਖਿਲਾਫ ਗਈ। ਬੱਸੀ ਪਠਾਣਾ ਵਿਧਾਨ ਸਭਾ ਸੀਟ ਤੋਂ ਹਾਰੇ ਗੁਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਪਾਰਟੀ ਦੀ ਕਰਾਰੀ ਹਾਰ ਲਈ ਚੰਨੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਸਿੱਧੂ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੁੰਦਾ ਤਾਂ ਉਹ ਘੱਟੋ-ਘੱਟ 50 ਸੀਟਾਂ ਜਿੱਤ ਸਕਦੀ ਸੀ।

ਗੁਰਪ੍ਰੀਤ ਸਿੰਘ ਨੇ ਕਿਹਾ "ਪਾਰਟੀ ਦੀ ਹਾਰ ਦਾ ਇੱਕੋ ਇੱਕ ਕਾਰਨ ਮੁੱਖ ਮੰਤਰੀ ਚੰਨੀ ਹਨ। ਲੋਕਾਂ ਨੇ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਬਿਲਕੁਲ ਵੀ ਪਸੰਦ ਨਹੀਂ ਕੀਤਾ। ਜੇਕਰ (ਨਵਜੋਤ) ਸਿੱਧੂ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਜਾਂਦਾ, ਤਾਂ ਅਸੀਂ ਘੱਟੋ-ਘੱਟ 50 ਸੀਟਾਂ ਜਿੱਤ ਲੈਂਦੇ।”

ਜਦੋਂ ਇਹ ਦੱਸਿਆ ਗਿਆ ਕਿ ਸਿੱਧੂ ਖੁਦ ਆਪਣੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਹਾਰ ਗਏ ਹਨ, ਤਾਂ ਗੁਰਪ੍ਰੀਤ ਸਿੰਘ ਨੇ ਚੰਨੀ 'ਤੇ ਫਿਰ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜੇਕਰ ਚਰਨਜੀਤ ਚੰਨੀ ਮੁੱਖ ਮੰਤਰੀ ਦਾ ਚਿਹਰਾ ਸੀ ਤਾਂ ਸਿੱਧੂ ਕੀ ਕਰ ਸਕਦਾ ਸੀ। ਪੰਜਾਬ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਨੀ ਦੀ ਗੱਲ ਕਿਵੇਂ ਸੁਣ ਸਕਦੇ ਹਨ ਜਦੋਂ ਉਨ੍ਹਾਂ ਦਾ ਭਰਾ ਨਹੀਂ ਸੁਣਦਾ।

ਚੰਨੀ ਦੇ ਭਰਾ ਮਨੋਹਰ ਸਿੰਘ ਨੇ ਗੁਰਪ੍ਰੀਤ ਸਿੰਘ ਵਿਰੁੱਧ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਚੰਨੀ 'ਤੇ ਚੁਟਕੀ ਲੈਂਦਿਆਂ ਕਿਹਾ, "ਕੀ ਇਹ ਮੁੱਖ ਮੰਤਰੀ ਦਾ ਕੰਮ ਹੈ ਨੱਚਣਾ ਜਾਂ ਬੱਕਰੀ ਦਾ ਦੁੱਧ ਚੋਣਾ"। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦੀ ਬਜਾਏ, ਚੰਨੀ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਸੁਧਾਰ ਅਤੇ ਨੌਕਰੀਆਂ ਪੈਦਾ ਕਰਨ 'ਤੇ ਧਿਆਨ ਦੇਣਾ ਚਾਹੀਦਾ ਸੀ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਤੋਂ ਬਾਅਦ ਚੰਨੀ ਦੇ ਭਤੀਜੇ ਤੋਂ ਵੱਡੀ ਰਕਮ ਜ਼ਬਤ ਕੀਤੀ ਗਈ ਸੀ, ਇਸ ਲਈ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਜਾਣਾ ਚਾਹੀਦਾ ਸੀ। ਸਾਬਕਾ ਕਾਂਗਰਸੀ ਵਿਧਾਇਕ ਨੇ ਇਹ ਵੀ ਦੋਸ਼ ਲਾਇਆ ਕਿ ਚੰਨੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲੋਂ ਵੀ ਅਮੀਰ ਹਨ।

ਲੁਧਿਆਣਾ ਪੱਛਮੀ ਤੋਂ ਹਾਰੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ, “ਜਿਨ੍ਹਾਂ ਕਾਰਨਾਂ ਕਰਕੇ ਅਸੀਂ ਚੋਣ ਹਾਰੇ ਉਹ ਜਲਦੀ ਹੀ ਸਾਹਮਣੇ ਆ ਜਾਣਗੇ। ਮੈਨੂੰ ਨਹੀਂ ਲੱਗਦਾ ਕਿ ਪਾਰਟੀ ਕਮਜ਼ੋਰ ਸੀ ਜਾਂ ਅਸੀਂ ਲੀਡਰਸ਼ਿਪ ਕਾਰਨ ਹਾਰੇ ਹਾਂ।'' ਪੰਜਾਬ ਕਾਂਗਰਸ ਅੰਦਰ ਚੋਣਾਂ ਵਿੱਚ ਹੋਈ ਕਰਾਰੀ ਹਾਰ ਨੂੰ ਲੈ ਕੇ ਦੂਸ਼ਨਬਾਜ਼ੀ ਦੀ ਖੇਡ ਸ਼ੁਰੂ ਹੋ ਗਈ ਹੈ।

'ਆਪ' ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ 'ਚ 92 ਸੀਟਾਂ ਜਿੱਤ ਕੇ ਵਾਪਸੀ ਕੀਤੀ ਹੈ। ਕਾਂਗਰਸ ਨੂੰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਸਿਰਫ਼ 18 ਸੀਟਾਂ ਹੀ ਜਿੱਤ ਸਕੀ।

ਸੋਮਵਾਰ ਨੂੰ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਚੰਨੀ 'ਤੇ ਨਿਸ਼ਾਨਾ ਸਾਧਿਆ ਸੀ ਅਤੇ ਉਨ੍ਹਾਂ ਨੂੰ ਇਕ ਦੇਣਦਾਰੀ ਕਿਹਾ ਸੀ ਜਿਸ ਦੇ ਲਾਲਚ ਨੇ ਪਾਰਟੀ ਨੂੰ ਹੇਠਾਂ ਲਿਆਂਦਾ ਹੈ। ਉਨ੍ਹਾਂ ਦਾ ਨਾਂ ਲਏ ਬਿਨਾਂ ਜਾਖੜ ਨੇ ਚੰਨੀ ਨੂੰ ਆਗੂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਨ ਲਈ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੂੰ ਵੀ ਨਿਸ਼ਾਨਾ ਬਣਾਇਆ।

ਐਤਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ, ਜੋ ਕਿ ਮੋਹਾਲੀ ਤੋਂ ਹਾਰ ਗਏ ਸਨ, ਨੇ ਕਿਹਾ ਸੀ ਕਿ ਕਾਂਗਰਸ ਲੀਡਰਸ਼ਿਪ ਨੇ ਸੱਤਾਧਾਰੀਆਂ ਅਤੇ ਮੌਕਾਪ੍ਰਸਤਾਂ ਨੂੰ ਸੱਤਾ ਦੇ ਕੇ ਆਪਣੀ ਹਾਰ ਲਿਖਵਾਈ ਹੈ ਜੋ ਕਾਂਗਰਸ, ਇਸ ਦੇ ਇਤਿਹਾਸ ਅਤੇ ਇਸ ਦੇ ਸੱਭਿਆਚਾਰ ਤੋਂ ਦੂਰ ਹਨ।

Published by:Rupinder Kaur Sabherwal
First published:

Tags: Charanjit Singh Channi, Navjot singh sidhu, Punjab, Punjab Congress