ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕਾਂਗਰਸ ਨੇ ਇਸ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਕਾਂਗਰਸੀ ਆਗੂ ਅਲਕਾ ਲਾਂਬਾ ਨੇ ਕਿਹਾ ਹੈ ਕਿ ਹੁਣੇ ਹੁਣੇ ਸੂਚਨਾ ਮਿਲੀ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਤਮਾਮ ਲੋਕਾਂ ਨੂੰ ਵਧਾਈ ਦੇਣਾ ਚਹੁੰਦੇ ਹਨ। ਉਹ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਧਾਈ ਦੇਣਾ ਚਾਹੁੰਦੀ ਹੈ ਜਿਨ੍ਹਾਂ ਨੇ ਅੱਗੇ ਵਧ ਕੇ ਹਿੰਮਤ ਵਿਖਾਈ। ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ। ਮਜੀਠੀਆ ਜ਼ਮਾਨਤ ਲਈ ਭੱਜਾ ਫਿਰਿਆ ਪਰ ਜ਼ਮਾਨਤ ਨਹੀਂ ਮਿਲੀ।
ਚੋਣ ਜ਼ਾਬਤਾ ਲੱਗਣ ਉਤੇ ਮਜੀਠੀਆ ਨੇ ਭਾਜਪਾ ਦੀ ਮਦਦ ਨਾਲ ਜਮਾਨਤ ਲੈਣ ਦੀ ਕੋਸ਼ਿਸ਼ ਕੀਤੀ ਪਰ ਹੁਣ ਪੰਜਾਬ, ਪੰਜਾਬੀਆਂ ਦੀ ਜਿੱਤ ਹੋਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ।
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਹੇਠਲੀ ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ 'ਤੇ ਹਾਈਕੋਰਟ ਨੇ 10 ਜਨਵਰੀ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।