ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿਚ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।
ਦੱਸਣਯੋਗ ਹੈ ਕਿ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਿਕਾਰ ਕੌਰ ਗਹਿਰੀ ਵਲੋਂ ਭਾਰੀ ਵਿਰੋਧ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Indian National Congress, Punjab Assembly election 2022, Punjab Assembly Polls 2022, Punjab congess, Punjab Election 2022