• Home
 • »
 • News
 • »
 • punjab
 • »
 • CONGRESS EXTENDS A HELPING HAND TO THOSE FIGHTING WITH KARONA THE FORMATION OF THE COMMITTEE BY STATE PRESIDENT SUNIL JAKHAR

ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ, ਜਾਖੜ ਵੱਲੋਂ ਕਮੇਟੀ ਦਾ ਗਠਨ 

ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ, ਜਾਖੜ ਵੱਲੋਂ ਕਮੇਟੀ ਦਾ ਗਠਨ 

 • Share this:
  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਰਾਜ ਵਿਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਪਾਰਟੀ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੀ ਅਗਵਾਈ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੀ ਮਦਦ ਕਰਨਗੇ।

  ਇਸ ਸਬੰਧੀ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸ਼ੁਰੂਆਤ ਸੋਮਵਾਰ ਨੂੰ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ  ਅਤੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਕਰਨਗੇ। ਅੱਜ ਇੱਥੋਂ ਰਾਜ ਭਰ ਦੇ ਆਗੂਆਂ ਨਾਲ ਜੂਮ ਐਪ ਤੇ ਮੀਟਿੰਗ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਮੇਂ ਅਸੀਂ ਮੁਸ਼ਕਲ ਦੌਰ ਵਿਚੋਂ ਲੰਘ ਰਹੇ ਹਾਂ ਅਤੇ ਅਜਿਹੇ ਵਿਚ ਆਪਸੀ ਮਦਦ ਦੀ ਬਹੁਤ ਜਰੂਰਤ ਹੈ।

  ਉਨ੍ਹਾਂ ਨੇ ਕਿਹਾ ਅਜਿਹੇ ਵਿਚ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੈਡੀਕਲ ਸਹੁਲਤ ਉਪਲਬੱਧ ਕਰਵਾਈ ਜਾ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟ ਵੀ ਦਿੱਤੀ ਜਾ ਰਹੀ ਹੈ ਪਰ ਇਨ੍ਹਾਂ ਹਲਾਤਾਂ ਵਿਚ ਪਾਰਟੀ ਵੱਲੋਂ ਵੀ ਆਪਣੀ ਜਿੰਮੇਵਾਰੀ ਸਮਝਦਿਆਂ ਇਹ ਨਿਰਣਾ ਕੀਤਾ ਗਿਆ ਹੈ। ਇਸ ਲਈ ਪਾਰਟੀ ਦੇ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ ਆਪਣੇ ਇਲਾਕੇ ਵਿਚ ਕਰੋਨਾ ਨਾਲ ਜੰਗ ਲੜ ਰਹੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ। ਸ੍ਰੀ ਜਾਖੜ ਨੇ ਕਿਹਾ ਕਿ ਕਈ ਅਜਿਹੇ ਪਰਿਵਾਰ ਹਨ ਜਿਨ੍ਹਾਂ ਵਿਚ ਸਾਰੇ ਜੀਅ ਹੀ ਪਾਜੀਟਿਵ ਆ ਗਏ ਹਨ ਉਥੇ ਖਾਣਾ ਪਹੁੰਚਾਇਆ ਜਾ ਸਕਦਾ ਹੈ ਜਦ ਕਿ ਜਿਨ੍ਹਾਂ ਨੂੰ ਆਕਸੀਜਨ, ਐਂਬੂਲੈਂਸ ਜਾਂ ਹੋਰ ਡਾਕਟਰੀ ਮਦਦ ਦੀ ਲੋੜ ਹੈ, ਨੂੰ ਇਹ ਮਦਦ ਦੇਣ ਵਿਚ ਪਾਰਟੀ ਵਰਕਰ ਸਹਿਯੋਗ ਕਰਨ।

  ਸ੍ਰੀ ਜਾਖੜ ਨੇ ਦੱਸਿਆ ਕਿ ਇਸ ਕੰਮ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਅਮਨਪ੍ਰੀਤ ਸਿੰਘ ਲਾਲੀ ਨੂੰ ਸਟੇਟ ਕੋਆਰਡੀਨੇਟਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਕਰਮਬੀਰ ਸਿੰਘ ਸਿੱਧੂ ਨੂੰ ਸਟੇਟ ਕੋ ਕੋਆਰਡੀਨੇਟਰ ਲਗਾਇਆ ਗਿਆ ਹੈ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੰਡੀਗੜ੍ਹ ਦਫ਼ਤਰ ਵਿਚ ਬੈਠਣਗੇ ਅਤੇ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣਗੇ ਜਿੱਥੇ ਪੰਜਾਬ ਦਾ ਕੋਈ ਵੀ ਵਸਨੀਕ ਕਾਲ ਕਰਕੇ ਮਦਦ ਮੰਗ ਸਕੇਗਾ ਅਤੇ ਵਿਰ ਪਾਰਟੀ ਦੇ ਵਰਕਰ ਉਸਨੂੰ ਮਦਦ ਮੁਹਈਆ ਕਰਵਾਉਣਗੇ।

  ਉਨ੍ਹਾਂ ਨੇ ਕਿਹਾ ਕਿ ਇਹ ਕੰਟਰੋਲ ਰੂਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ। ਸ੍ਰੀ ਜਾਖੜ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਇਹ ਸਾਰਾ ਕੰਮ ਇਕ ਰਾਜਨੀਤਕ ਪਾਰਟੀ ਤੋਂ ਉਪਰ ਉਠ ਕੇ ਪੂਰੀ ਤਰ੍ਹਾਂ ਨਾਲ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਆਪਣੇ ਪੱਧਰ ਤੇ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਸ ਵੱਡੀ ਸਮਾਜਿਕ ਵਿਪਤਾ ਮੌਕੇ ਹੁਣ ਹਰ ਇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪਾਰਟੀ ਦੇ  ਆਗੂ ਸ੍ਰੀ ਰਾਹੁਲ ਗਾਂਧੀ ਬਹੁਤ ਪਹਿਲਾਂ ਤੋਂ ਕੇਂਦਰ ਸਰਕਾਰ ਨੂੰ ਸੁਚੇਤ ਕਰਦੇ ਆ ਰਹੇ ਸਨ ਪਰ ਹੰਕਾਰ ਵਿਚ ਚੂਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਅਤੇ ਦੇਸ਼ ਵਿਚ ਮੈਡੀਕਲ ਐਮਰਜੈਂਸੀ ਵਰਗੇ ਹਲਾਤ ਬਣਾ ਦਿੱਤੇ ਹਨ।
  Published by:Gurwinder Singh
  First published: