ਜਲੰਧਰ-ਲੁਧਿਆਣਾ ਹਾਈਵੇਅ 'ਤੇ ਅੱਜ ਇੱਕ ਸੜਕ ਹਾਦਸੇ 'ਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇਪੀ ਜ਼ਖ਼ਮੀ ਹੋ ਗਏ । ਦਰਅਸਲ ਉਨ੍ਹਾਂ ਦੀ ਗੱਡੀ ਨੂੰ ਨੈਸ਼ਨਲ ਹਾਈਵੇਅ 'ਤੇ ਇੱਕ ਟ੍ਰੈਕਟਰ ਨੇ ਟੱਕਰ ਮਾਰ ਦਿੱਤੀ ਹੈ। ਮੀਡੀਆ ਵਿੱਚ ਆਈਆਂ ਰਿਪੋਰਟਾਂ ਦੇ ਮੁਤਾਬਕ ਜਦੋਂ ਇਹ ਹਾਦਸਾ ਹੋਇਆ ਉਸ ਵੇਲੇ ਮੋਹਿੰਦਰ ਸਿੰਘ ਕੇਪੀ ਕਿਸੇ ਵਿਆਹ ਸਮਾਗਮ 'ਚ ਹਿੱਸਾ ਲੈਣ ਤੋਂ ਬਾਅਦ ਵਾਪਸ ਆ ਰਹੇ ਸੀ।
ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ।ਜਦੋਂ ਹਾਦਸਾ ਹੋਇਆ ਤਾਂ ਮੋਹਿੰਦਰ ਸਿੰਘ ਕੇਪੀ ਨਾਲ ਗੱਡੀ ਵਿੱਚ ਉਨ੍ਹਾਂ ਦੇ ਸੁਰੱਖਿਆ ਗਾਰਡ ਵੀ ਮੌਜੂਦ ਸਨ। ਹਾਲਾਂਕਿ ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਟ੍ਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਮੌਕੇ ਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਸਮੇਤ ਫਿਲੌਰ ਤੋਂ ਕਈ ਕੌਂਸਲਰ ਮੌਕੇ ਤੇ ਪਹੁੰਚ ਗਏ ।
ਮੋਹਿੰਦਰ ਸਿੰਘ ਕੇਪੀ ਦੀ ਕਾਰ ਨੂਰਮਹਿਲ ਰੋਡ ਪ੍ਰੀਤਮ ਪੈਲੇਸ ਵੱਲ ਜਾ ਰਹੀ ਸੀ ਅਤੇ ਪੁਲਿਸ ਪਾਇਲਟ ਦੀ ਕਾਰ ਉਨ੍ਹਾਂ ਦੀ ਕਾਰ ਦੇ ਅੱਗੇ ਜਾ ਰਹੀ ਸੀ। ਜਿਸ ਦੌਰਾਨ ਇੱਕ ਪਾਸੇ ਤੋਂ ਇੱਕ ਟਰੈਕਟਰ-ਟਰਾਲੀ ਆ ਗਈ ਅਤੇ ਸਾਬਕਾ ਮੰਤਰੀ ਕੇ. ਪੀ. ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰ ਕੇ ਮੁਲਜ਼ਮ ਕਾਰ ਨੂੰ ਨੁਕਸਾਨ ਪਹੁੰਚਾ ਕੇ ਮੌਕੇ ਤੋਂ ਫਰਾਰ ਗਿਆ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Congress, Jalandhar, Punjab, Road accident