ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੀੜਤ ਪਰਿਵਾਰ ਦੇ ਘਰ ਪੁੱਜੇ।
ਉਹ ਸਵੇਰੇ ਚੰਡੀਗੜ੍ਹ ਪੁੱਜ ਗਏ ਸਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਾਲ ਲੈ ਕੇ ਮੂਸਾ ਪਿੰਡ ਲਈ ਰਵਾਨਾ ਹੋਏ। ਇਸ ਮੌਕੇ ਪੁਲਿਸ ਦੇ ਸਖ਼ਤ ਬੰਦੋਬਸਤ ਹਨ।
ਇਸ ਤੋਂ ਪਹਿਲਾਂ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨਾਲ ਦੁੱਖ ਪ੍ਰਗਟ ਕਰਨ ਲਈ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਪੁੱਜੇ ਹੋਏ ਹਨ।
View this post on Instagram
ਇਸੇ ਦੌਰਾਨ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Giani harpreet singh, Murder, Preneet Kaur, Rahul Gandhi, Sidhu Moose Wala, Sidhu Moosewala