ਅੰਮ੍ਰਿਤਸਰ: ਕਾਂਗਰਸ ਨੇਤਾ ਰਾਹੁਲ ਗਾਂਧੀ( Rahul Gandhi ) ਅੱਜ ਇਕ ਦਿਨਾ ਦੌਰੇ 'ਤੇ ਪੰਜਾਬ ਆਉਣਗੇ। ਮੰਨਿਆ ਜਾ ਰਿਹਾ ਹੈ ਕਿ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਦੌਰੇ 'ਤੇ ਰਾਹੁਲ ਗਾਂਧੀ ਪਾਰਟੀ ਦੇ ਵਿਧਾਇਕਾਂ ਦੇ ਨਾਲ ਧਾਰਮਿਕ ਸਥਾਨਾਂ 'ਤੇ ਜਾ ਕੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਨਗੇ ਕਿ ਪਾਰਟੀ ਇਕਜੁੱਟ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਕ ਰੋਜ਼ਾ ਦੌਰੇ ਦੌਰਾਨ ਰਾਹੁਲ ਗਾਂਧੀ( Rahul Gandhi visits Golden Temple) ਵਿਧਾਇਕਾਂ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।
ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਰਾਹੁਲ ਗਾਂਧੀ ਅੰਮ੍ਰਿਤਸਰ ਵਿਖੇ 117 ਉਮੀਦਵਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਜਦਕਿ ਹਾਲੇ ਤੱਕ 109 ਉਮੀਦਵਾਰਾਂ ਦਾ ਐਲਾਨ ਹੋਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੇ ਇਸ ਦੌਰੇ ਤੋਂ ਪਹਿਲਾਂ ਬਾਕੀ ਦੇ ਅੱਠ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਕਿਉਂਕਿ ਹਾਹੁਲ ਗਾਂਧੀ ਦਾ ਸਾਰੇ 117 ਉਮੀਦਵਾਰਾਂ ਨਾਲ ਇਕੱਠੇ ਦਰਬਾਰ ਸਾਹਿਬ ਮੁੱਥਾ ਟੇਕਣ ਤੇ ਲੰਗਰ ਛਕਣ ਦੀ ਇੱਛਾ ਹੈ। ਇਸ ਤੋਂ ਬਾਅਦ ਕਾਂਗਰਸੀ ਆਗੂ ਆਪਣੇ ਸਾਰੇ ਉਮੀਦਵਾਰਾਂ ਸਮੇਤ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਣਗੇ। ਗਾਂਧੀ ਸੜਕੀ ਰਸਤੇ ਜਲੰਧਰ ਜਾਣਗੇ, ਜਿੱਥੇ ਉਹ ਬਾਅਦ ਦੁਪਹਿਰ ਵਾਈਟ ਡਾਇਮੰਡ, ਮਿੱਠਾਪੁਰ, ਜਲੰਧਰ ਵਿਖੇ "ਨਵੀ ਸੋਚ ਨਵਾਂ ਪੰਜਾਬ" ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।
ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਕਰੇਗੀ, ਹਾਲਾਂਕਿ ਪਾਰਟੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿੱਤ ਵੱਲ ਲੈ ਜਾਣਗੇ।
ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਆਪਣੇ ਦਿਨ ਦਾ ਸਾਰਾ ਪ੍ਰੋਗਰਾਮ ਸਾਂਝਾ ਕੀਤਾ ਅਤੇ ਕਿਹਾ ਕਿ ਪਾਰਟੀ ਦੇ ਵਰਕਰ ਸੂਬੇ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹਨ। ਸਿੱਧੂ ਨੇ ਮੰਗਲਵਾਰ ਨੂੰ ਟਵੀਟ ਕੀਤਾ, "ਸਾਡੇ ਦੂਰਅੰਦੇਸ਼ੀ ਨੇਤਾ ਰਾਹੁਲ ਗਾਂਧੀ ਜੀ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਹਰ ਕਾਂਗਰਸੀ ਵਰਕਰ ਪੰਜਾਬ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹੈ।"
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਭਾਰਤੀ ਚੋਣ ਕਮਿਸ਼ਨ ਵੱਲੋਂ ਫਿਜੀਕਲ ਰੈਲੀਆਂ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਰਾਹੁਲ ਗਾਂਧੀ ਦਾ ਇਹ ਪਹਿਲਾ ਦੌਰਾ ਹੈ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਇੱਕ ਅਹਿਮ ਵਿਰੋਧੀ ਪਾਰਟੀ ਦੇ ਰੂਪ ਵਿੱਚ ਆਪਣੀ ਪਹੁੰਚ ਵਧਾ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਸ਼ੁਰੂ ਕੀਤੀ ਹੈ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੇ ਹਨ।
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।