• Home
 • »
 • News
 • »
 • punjab
 • »
 • CONGRESS MLA SUKHPAL KHAIRA WELCOMES BHAGWANT MANN DECISION

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ (ਫਾਇਲ ਫੋਟੋ)

 • Share this:
  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੇ ਸਿਆਸੀ ਲੀਡਰਾਂ ਦੀ ਸੁਰੱਖਿਆ ਘਟਾਉਣ ਵਾਲੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਉਹ ਭਗਵੰਤ ਮਾਨ ਦੇ 122 ਵਿਧਾਇਕਾਂ ਤੇ ਸਾਬਕਾ ਮੰਤਰੀਆਂ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਦੇ ਹਨ, ਕਿਉਂਕਿ ਇਹ ਇਕ ਸਟੇਟਸ ਸਿੰਬਲ ਵਾਂਗ ਵਰਤਿਆ ਜਾ ਰਿਹਾ ਸੀ।

  ਉਨ੍ਹਾਂ ਕਿਹਾ ਕਿ ਉਹ ਮਾਨ ਜੀ ਨੂੰ ਬੇਨਤੀ ਕਰਦੇ ਹਨ ਕਿ ਬੇਲੋੜੀ ਸਕਿਓਰਿਟੀ ਰਾਹੀਂ ਖਾਜਾਨੇ ਉਤੇ ਬੋਝ ਪਾ ਰਹੇ ਨੌਕਰਸ਼ਾਹਾਂ/ਅਧਿਕਾਰੀਆਂ ਦੀ ਸੁਰੱਖਿਆ ਬਾਰੇ ਵੀ ਫੈਸਲਾ ਲਿਆ ਜਾਵੇ।  ਦੱਸ ਦਈਏ ਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਹਲਫ ਲੈਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਵਾ ਸੌ ਆਗੂਆਂ ਜਿਨ੍ਹਾਂ ਵਿੱਚ ਸਾਬਕਾ ਮੰਤਰੀ ਅਤੇ ਵਿਧਾਇਕ ਸ਼ਾਮਲ ਹਨ, ਨੂੰ ਦਿੱਤੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

  ਸੂਬੇ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵੜਾ ਨੇ ਬੀਤੇ ਦਿਨ ‘ਆਪ’ ਵਿਧਾਇਕ ਦਲ ਦੇ ਆਗੂ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਸੀ। ਸੂਤਰਾਂ ਦਾ ਦੱਸਣਾ ਹੈ ਕਿ ਇਸ ਮੀਟਿੰਗ ਦੌਰਾਨ ਹੀ ਡੀਜੀਪੀ ਨੂੰ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰਨ ਲਈ ਕਹਿ ਦਿੱਤਾ ਗਿਆ ਸੀ।

  ਉਧਰ, ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਕਿ ਉਨ੍ਹਾਂ ਲਈ ਕਿਸੇ ਨੇਤਾ ਦੀ ਸਕਿਉਰਿਟੀ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਥਾਣਿਆਂ ਨੂੰ ਖਾਲੀ ਨਹੀਂ ਛੱਡਿਆ ਜਾ ਸਕਦਾ।

  ਦੱਸ ਦਈਏ ਕਿ ਮਾਨ ਨੇ ਪੰਜਾਬ ਦੀ ਗੱਦੀ ਸੰਭਾਲਣ ਤੋਂ ਪਹਿਲਾਂ ਹੀ ਸੂਬੇ ਵਿੱਚ ਹਲਚਲ ਮਚਾ ਦਿੱਤੀ ਹੈ। ਮਾਨ ਨੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤਹਿਤ ਕਰੀਬ 122 ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨਾਲ ਮੁਲਾਕਾਤ ਕੀਤੀ।
  Published by:Gurwinder Singh
  First published: