ਕਾਂਗਰਸੀ ਸੰਸਦ ਮੈਂਬਰਾਂ ਨੇ 'ਤਾਜਪੋਸ਼ੀ' ਦੇ ਜਸ਼ਨਾਂ 'ਚ ਰੋਲੀ ਕਿਸਾਨ ਸੰਗਠਨਾਂ ਦੀ ਅਪੀਲ- ਭਗਵੰਤ ਮਾਨ

News18 Punjabi | News18 Punjab
Updated: July 23, 2021, 6:12 PM IST
share image
ਕਾਂਗਰਸੀ ਸੰਸਦ ਮੈਂਬਰਾਂ ਨੇ 'ਤਾਜਪੋਸ਼ੀ' ਦੇ ਜਸ਼ਨਾਂ 'ਚ ਰੋਲੀ ਕਿਸਾਨ ਸੰਗਠਨਾਂ ਦੀ ਅਪੀਲ- ਭਗਵੰਤ ਮਾਨ
ਕਾਂਗਰਸੀ ਸੰਸਦ ਮੈਂਬਰਾਂ ਨੇ 'ਤਾਜਪੋਸ਼ੀ' ਦੇ ਜਸ਼ਨਾਂ 'ਚ ਰੋਲੀ ਕਿਸਾਨ ਸੰਗਠਨਾਂ ਦੀ ਅਪੀਲ- ਭਗਵੰਤ ਮਾਨ

ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਕਿਸਾਨ ਸੰਗਠਨਾਂ ਵੱਲੋਂ ਜਾਰੀ ਜਨਤਕ ਵਿੱਪ 'ਤੇ ਪਹਿਰਾ ਦਿੰਦਿਆਂ ਸੰਸਦ ਦੇ ਅੰਦਰ ਅਤੇ ਸੰਸਦ ਦੇ ਬਾਹਰ ਕਿਸਾਨਾਂ ਦੇ ਹੱਕ 'ਚ ਕਾਲੇ ਕਾਨੂੰਨਾਂ ਵਿਰੁੱਧ ਜਿੰਨੀ ਵਾਹ ਲੱਗ ਸਕਦੀ ਸੀ, ਉਨ੍ਹਾਂ ਵਿਰੋਧ ਕੀਤਾ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਪਾਰਲੀਮੈਂਟ 'ਚੋਂ ਮੁਕੰਮਲ ਗੈਰ-ਹਾਜ਼ਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ 'ਤਾਜਪੋਸ਼ੀ' ਦੇ ਜਸ਼ਨਾਂ 'ਚ ਕਾਂਗਰਸੀਆਂ ਨੇ ਕਿਸਾਨ-ਸੰਗਠਨਾਂ ਦੀ ਅਪੀਲ ਨੂੰ ਰੋਲ ਕੇ ਰੱਖ ਦਿੱਤਾ ਹੈ। ਇਹ ਨਾ ਕੇਵਲ 'ਜਨਤਕ ਵਿੱਪ' ਦੀ ਉਲੰਘਣਾ ਹੈ, ਸਗੋਂ ਦਿੱਲੀ ਦੀਆਂ ਸਰਹੱਦਾਂ 'ਤੇ ਕੁਰਬਾਨੀਆਂ ਦੇ ਰਹੇ ਅੰਨਦਾਤਾ ਦੀ ਤੌਹੀਨ ਹੈ।

ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਅੱਜ (ਸ਼ੁੱਕਰਵਾਰ) ਨੂੰ ਮਾਨਸੂਨ ਇਜਲਾਸ ਦੌਰਾਨ ਲਗਾਤਾਰ ਚੌਥੀ ਵਾਰ 'ਕੰਮ ਰੋਕੂ ਮਤਾ' ਸੰਸਦ 'ਚ ਪੇਸ਼ ਕੀਤਾ, ਪਰੰਤੂ ਸੱਤਾ ਦੇ ਨਸ਼ੇ 'ਚ ਅੰਨ੍ਹੀ ਹੋਈ ਕੇਂਦਰ ਸਰਕਾਰ ਨੇ ਅੱਜ ਵੀ ਕੰਮ ਰੋਕੂ ਪ੍ਰਸਤਾਵ ਨੂੰ ਰੱਦ ਕਰ ਦਿੱਤਾ, ਜੋ ਮੰਦਭਾਗਾ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਕਿਸਾਨ ਸੰਗਠਨਾਂ ਵੱਲੋਂ ਜਾਰੀ ਜਨਤਕ ਵਿੱਪ 'ਤੇ ਪਹਿਰਾ ਦਿੰਦਿਆਂ ਸੰਸਦ ਦੇ ਅੰਦਰ ਅਤੇ ਸੰਸਦ ਦੇ ਬਾਹਰ ਕਿਸਾਨਾਂ ਦੇ ਹੱਕ 'ਚ ਕਾਲੇ ਕਾਨੂੰਨਾਂ ਵਿਰੁੱਧ ਜਿੰਨੀ ਵਾਹ ਲੱਗ ਸਕਦੀ ਸੀ, ਉਨ੍ਹਾਂ ਵਿਰੋਧ ਕੀਤਾ। ਮਾਨ ਮੁਤਾਬਿਕ ਜਦ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਆਮ ਆਦਮੀ ਪਾਰਟੀ ਉਦੋਂ ਤੱਕ ਸੜਕ ਤੋਂ ਲੈ ਕੇ ਸੰਸਦ ਤੱਕ ਵਿਰੋਧ ਜਾਰੀ ਰੱਖੇਗੀ।
ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਬਾਰੇ ਕਾਂਗਰਸ 'ਤੇ ਦੋਗਲਾ ਸਟੈਂਡ ਰੱਖਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਪਣੀ ਹੋਂਦ ਬਚਾਉਣ ਦੀ ਲੜਾਈ 'ਚ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ 'ਕੁਰਬਾਨੀਆਂ' ਦੇਣ ਲਈ ਮਜਬੂਰ ਹੈ, ਦੂਜੇ ਪਾਸੇ ਕਾਂਗਰਸੀ ਤਾਜਪੋਸ਼ੀ ਦੇ ਜਸ਼ਨਾਂ 'ਚ ਡੁੱਬੀ ਹੋਈ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ 'ਚ ਜਸ਼ਨ ਸ਼ੋਭਾ ਨਹੀਂ ਦਿੰਦੇ। ਇਸ ਲਈ ਕਾਂਗਰਸ ਸੱਤਾ ਦੇ ਨਸ਼ੇ 'ਚੋਂ ਬਾਹਰ ਨਿਕਲੇ ਅਤੇ ਅੰਨਦਾਤਾ ਦੇ ਹੱਕ 'ਚ ਲੜਾਈ ਜਿੱਤੇ ਜਾਣ ਤੱਕ ਕੇਂਦਰ ਸਰਕਾਰ ਵਿਰੁੱਧ ਸੰਸਦ ਦੇ ਅੰਦਰ ਅਤੇ ਬਾਹਰ ਜਾਰੀ ਲੜਾਈ 'ਚ ਕਿਸਾਨਾਂ ਦਾ ਇਮਾਨਦਾਰੀ ਨਾਲ ਸਾਥ ਦੇਵੇ।
Published by: Sukhwinder Singh
First published: July 23, 2021, 6:12 PM IST
ਹੋਰ ਪੜ੍ਹੋ
ਅਗਲੀ ਖ਼ਬਰ