ਅੰਮ੍ਰਿਤਸਰ ਤੇ ਖਡੂਰ ਸਾਹਿਬ ਦੀਆਂ ਸੀਟਾਂ ਕਾਂਗਰਸ ਦੀ ਝੋਲੀ ਪਈਆਂ

News18 Punjab
Updated: May 23, 2019, 2:58 PM IST
ਅੰਮ੍ਰਿਤਸਰ ਤੇ ਖਡੂਰ ਸਾਹਿਬ ਦੀਆਂ ਸੀਟਾਂ ਕਾਂਗਰਸ ਦੀ ਝੋਲੀ ਪਈਆਂ
News18 Punjab
Updated: May 23, 2019, 2:58 PM IST
ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ 7,73,554 ਵੋਟਾਂ ਪਈਆਂ। ਉਨ੍ਹਾਂ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਹਰਾਇਆ। ਦੱਸ ਦਈਏ ਕਿ ਹੁਣ ਤੱਕ 5 ਲੋਕ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਖਡੂਰ ਸਾਹਿਬ ਤੋਂ ਕਾਂਗਰਸ ਦੇ ਜਸਬੀਰ ਡਿੰਪਾ ਨੇ ਜਿੱਤ ਦਰਜ ਕੀਤੀ ਹੈ। ਇਥੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਖਡੂਰ ਸਾਹਿਬ ਤੋਂ ਕੁੱਲ 1040310 ਵੋਟਾਂ ਵਿੱਚੋਂ ਜਸਬੀਰ ਸਿੰਘ ਡਿੰਪਾ 950329 ਵੋਟ ਲੈ ਕੇ ਜਿੱਤੇ।

ਇਸ ਤੋਂ ਪਹਿਲਾਂ ਲੁਧਿਆਣਾ, ਹੁਸ਼ਿਆਰਪੁਰ ਤੇ ਫਿਰੋਜ਼ਪੁਰ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਜਿੱਤ ਦਰਜ ਕੀਤੀ ਹੈ। ਇਸੇ ਤਰ੍ਹਾਂ ਸੁਖਬੀਰ ਬਾਦਲ ਨੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਰਵਨੀਤ ਸਿੰਘ ਬਿੱਟੂ ਤਕਰੀਬਨ 70 ਹਜ਼ਾਰ ਵੋਟਾਂ ਅਤੇ ਸੋਮ ਪ੍ਰਕਾਸ਼ ਤਕਰੀਬਨ 45 ਹਜ਼ਾਰ ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਗਏ ਹਨ।

Loading...
ਉਧਰ, ਰਵਨੀਤ ਸਿੰਘ ਬਿੱਟੂ ਨੂੰ 3,56,980 ਵੋਟਾਂ ਮਿਲੀਆਂ ਹਨ ਅਤੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 2,86,083 ਵੋਟਾਂ ਹਾਸਲ ਹੋਈਆਂ ਹਨ। ਫਿਰੋਜ਼ਪੁਤ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ 1166747 ਕੁਲ ਵੋਟਾਂ ਵਿੱਚੋਂ 1106475 ਵੋਟਾਂ ਨਾਲ ਜਿੱਤੇ ਜੋ ਇੱਕ ਰਿਕਾਰਡ ਹੈ।
First published: May 23, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...