Home /News /punjab /

ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਖਿਲਾਫ ਕੀਤਾ ਪ੍ਰਦਰਸ਼ਨ

ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਖਿਲਾਫ ਕੀਤਾ ਪ੍ਰਦਰਸ਼ਨ

ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਖਿਲਾਫ ਕੀਤਾ ਪ੍ਰਦਰਸ਼ਨ

ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਖਿਲਾਫ ਕੀਤਾ ਪ੍ਰਦਰਸ਼ਨ

 • Share this:

   Munish Garg

  ਤਲਵੰਡੀ ਸਾਬੋ: ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਨਵੀਂ ‘ਅਗਨੀਪਥ’ ਯੋਜਨਾ ਦੇ ਵਿਰੋਧ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਉਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਗਰ ਦੇ ਭਾਈ ਡੱਲ ਸਿੰਘ ਪਾਰਕ ਵਿਖੇ ਪੁੱਜ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

  ਰੋਸ ਪ੍ਰਦਰਸ਼ਨ ਦੌਰਾਨ ਪੁੱਜੇ ਨਗਰ ਕੌਂਸਲ ਤਲਵੰਡੀ ਸਾਬੋ ਦੇ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ, ਬਲਾਕ ਕਾਂਗਰਸ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ ਅਤੇ ਸੀਨ: ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਦੇਸ਼ ਦੀ ਫੌਜ ਦੇ ਤਿੰਨਾਂ ਅੰਗਾਂ ਵਿੱਚ ਫੌਜੀ ਭਰਤੀ ਨੂੰ ਸਿਰਫ ਚਾਰ ਸਾਲਾਂ ਲਈ ਸੀਮਿਤ ਕਰ ਦੇਣ ਵਾਲੀ ਅਗਨੀਪਥ ਯੋਜਨਾ ਦਾ ਸਮੁੱਚੇ ਦੇਸ਼ ਦੇ ਨੌਜਵਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ ਪਰ ਖੇਤੀ ਕਾਨੂੰਨਾਂ ਵਾਂਗ ਦੇਸ਼ ਦੀ ਨਰਿੰਦਰ ਮੋਦੀ ਸਰਕਾਰ ਉਕਤ ਨੌਜਵਾਨ ਵਿਰੋਧੀ ਯੋਜਨਾ ਨੂੰ ਧੱਕੇ ਨਾਲ ਲਾਗੂ ਕਰਨ ਦੇ ਰਾਹ ਪੈ ਚੁੱਕੀ ਹੈ ਜੋ ਲੋਕਤੰਤਰ ਦੇ ਇਸ ਦੌਰ ਲਈ ਸ਼ਰਮਨਾਕ ਹੈ।

  ਉਨ੍ਹਾਂ ਕਿਹਾ ਕਿ ਜੇਕਰ ਇਹ ਯੋਜਨਾ ਲਾਗੂ ਹੋ ਜਾਂਦੀ ਹੈ ਤਾਂ ਦੇਸ਼ ਭਰ ਦੇ ਨੌਜਵਾਨਾਂ ਦੇ ਭਵਿੱਖ ਉਤੇ ਖਤਰੇ ਦੇ ਬੱਦਲ ਮੰਡਰਾ ਜਾਣਗੇ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਅਤੇ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਉਕਤ ਯੋਜਨਾ ਖਿਲਾਫ ਹਲਕੇ ਵਿੱਚ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

  ਇਸ ਮੌਕੇ ਹਰਬੰਸ ਸਿੰਘ ਉੱਪ ਪ੍ਰਧਾਨ ਨਗਰ ਕੌਂਸਲ,ਜੋਗਿੰਦਰ ਸਿੰਘ ਜਗਾ ਮੈਂਬਰ ਜਿਲ੍ਹਾ ਪ੍ਰੀਸ਼ਦ,ਸੁਖਮੰਦਰ ਸਿੰਘ ਭਾਗੀਵਾਂਦਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ,ਜਸਕਰਨ ਸਿੰਘ ਗੁਰੂਸਰ ਅਤੇ ਗੁਰਮੀਤ ਸਿੰਘ ਮੀਤਾ ਲਹਿਰੀ ਦੋਵੇਂ ਸਾਬਕਾ ਪ੍ਰਧਾਨ ਟਰੱਕ ਯੂਨੀਅਨ,ਜਗਤਾਰ ਸਿੰਘ ਮੈਨੂੰਆਣਾ ਚੇਅਰਮੈਨ ਵਿਕਾਸ ਬੈਂਕ,ਕਾਂਗਰਸੀ ਆਗੂ ਰਣਧੀਰ ਸਿੰਘ ਗੋਗਾ,ਸੀਰਾ ਮੈਨੂੰਆਣਾ ਆਦਿ ਮੌਜੂਦ ਸਨ।

  Published by:Gurwinder Singh
  First published:

  Tags: Agneepath Scheme, Punjab congess