ਪੰਜਾਬ ਸਕੂਲ ਸਿੱਖਿਆ ਬੋਰਡ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਕਿਸਾਨ ਅੰਦੋਲਨ ਨੂੰ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ਉਤੇ ਕੰਮ ਕਰ ਰਿਹਾ ਹੈ। ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ।
ਇਸ ਸਬੰਧੀ ਪਿਛਲੇ ਦਿਨੀਂ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ। ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਕਿਸਾਨ ਸੰਘਰਸ਼ ਪੰਜਾਬ ਦੇ ਵਰਤਮਾਨ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ।
ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ਉਤੇ ਨਿਰਪੱਖ ਨਜ਼ਰੀਏ ਲਈ ਵਿਦਵਾਨਾਂ-ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ।
ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਲਾਭ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Farmer, Farmers Protest, Kisan, Kisan andolan, Punjab farmers, Samyukt kisan morcha