• Home
 • »
 • News
 • »
 • punjab
 • »
 • CORONA EXPLOSION IN PUNJAB GOVERNMENT SCHOOL 13 STUDENTS REPORTED COVID POSISTIVE SCHOOL CLOSED

ਪੰਜਾਬ ਦੇ ਸਰਕਾਰੀ ਸਕੂਲ 'ਚ ਕੋਰੋਨਾ ਦਾ ਕਹਿਰ, ਕਈ ਵਿਦਿਆਰਥੀ ਹੋਏ ਸੰਕਰਮਿਤ, ਸਕੂਲ ਬੰਦ

ਪੰਜਾਬ ਦੇ ਸਰਕਾਰੀ ਸਕੂਲ 'ਚ ਕੋਰੋਨਾ ਦਾ ਕਹਿਰ, ਕਈ ਵਿਦਿਆਰਥੀ ਹੋਏ ਸੰਕਰਮਿਤ, ਸਕੂਲ ਬੰਦ ( ਸੰਕੇਤਕ ਤਸਵੀਰ)

ਪੰਜਾਬ ਦੇ ਸਰਕਾਰੀ ਸਕੂਲ 'ਚ ਕੋਰੋਨਾ ਦਾ ਕਹਿਰ, ਕਈ ਵਿਦਿਆਰਥੀ ਹੋਏ ਸੰਕਰਮਿਤ, ਸਕੂਲ ਬੰਦ ( ਸੰਕੇਤਕ ਤਸਵੀਰ)

 • Share this:
  ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੀ ਲਾਗ (Corona Infection) ਦਾ ਗ੍ਰਾਫ ਡਿੱਗਣ ਤੋਂ ਬਾਅਦ ਹੁਣ ਵੱਖ-ਵੱਖ ਸੂਬਿਆਂ ਤੋਂ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਇੱਕ ਸਰਕਾਰੀ ਸਕੂਲ (Covid-19 in Punjab) ਵਿੱਚ ਕੋਰੋਨਾ ਵਿਸਫੋਟ ਦਾ ਮਾਮਲਾ ਸਾਹਮਣੇ ਆਇਆ ਹੈ।

  ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿੱਚ 13 ਵਿਦਿਆਰਥੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਇੱਕੋ ਸਮੇਂ ਇੰਨੇ ਬੱਚੇ ਵਾਇਰਸ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਹੈ। ਇਹਤਿਆਤ ਵਜੋਂ ਪ੍ਰਸ਼ਾਸਨ ਨੇ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

  ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਅਲੱਗ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਸਕੂਲ ਬੰਦ ਸੀ। ਮੁਕੇਰੀਆਂ ਦੇ ਐਸਡੀਐਮ ਨਵਨੀਤ ਬੱਲ ਅਨੁਸਾਰ ਪੀੜਤ ਸਾਰੇ ਵਿਦਿਆਰਥੀ 15 ਤੋਂ 16 ਸਾਲ ਦੇ ਹਨ।

  ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੈਂਪਲ ਜਾਂਚ ਲਈ ਲੈ ਲਏ ਹਨ। ਇਲਾਕੇ ਦੇ ਪਿੰਡਾਂ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੂਰੇ ਸਕੂਲ ਦੇ ਅਹਾਤੇ ਨੂੰ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਇਲਾਕੇ ਦੇ ਲੋਕਾਂ ਨੂੰ ਮਾਸਕ ਪਹਿਨਣ ਸਮੇਤ ਕੋਵਿਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।

  ਕਰਨਾਟਕ ਵਿੱਚ ਵੀ ਵਿਦਿਆਰਥੀ ਸੰਕਰਮਿਤ
  ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰਨਾਟਕ ਦੇ ਐਸਡੀਐਮ ਮੈਡੀਕਲ ਕਾਲਜ ਵਿੱਚ ਵੀ 66 ਵਿਦਿਆਰਥੀ ਕੋਰੋਨਾ ਟੈਸਟ ਵਿੱਚ ਪਾਜ਼ੇਟਿਵ ਪਾਏ ਗਏ ਸਨ। ਵਿਦਿਆਰਥੀਆਂ ਦੇ ਸੰਕਰਮਿਤ ਹੋਣ ਤੋਂ ਬਾਅਦ ਕਾਲਜ ਦੀਆਂ ਦੋ ਇਮਾਰਤਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਕਰਨਾਟਕ ਦੇ ਐਸਡੀਐਮ ਕਾਲਜ ਵਿੱਚ ਲਗਭਗ 400 ਵਿਦਿਆਰਥੀ ਪੜ੍ਹਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਨਾਲ ਸੰਕਰਮਿਤ ਹੋਏ ਸਾਰੇ ਵਿਦਿਆਰਥੀ ਪਹਿਲੇ ਸਾਲ ਦੇ ਵਿਦਿਆਰਥੀ ਹਨ।

  ਰਾਜਸਥਾਨ ਦੇ ਉਦੈਪੁਰ ਦੇ ਇੱਕ ਸਕੂਲ ਵਿੱਚ 11 ਵਿਦਿਆਰਥੀਆਂ ਦੇ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਤੇਲੰਗਾਨਾ ਦੇ ਇੱਕ ਸਕੂਲ ਵਿੱਚ 28 ਵਿਦਿਆਰਥਣਾਂ ਕੋਵਿਡ ਨਾਲ ਸੰਕਰਮਿਤ ਪਾਈਆਂ ਗਈਆਂ ਸਨ। ਜਦੋਂ ਤੋਂ ਕੋਰੋਨਾ ਪਾਬੰਦੀਆਂ ਹਟਣ ਤੋਂ ਬਾਅਦ ਸਕੂਲ ਮੁੜ ਖੁੱਲ੍ਹੇ ਹਨ, ਵੱਖ-ਵੱਖ ਰਾਜਾਂ ਤੋਂ ਵਿਦਿਆਰਥੀਆਂ ਦੇ ਪੀੜਤ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜੋ ਸਰਕਾਰਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
  Published by:Gurwinder Singh
  First published: