Home /News /punjab /

ਚੰਡੀਗੜ੍ਹ ਵਿਚ ਹੁਣ ਮਾਸਕ ਪਹਿਨਣਾ ਲਾਜ਼ਮੀ, ਨਹੀਂ ਤਾਂ ਲੱਗੇਗਾ 500 ਰੁਪਏ ਜੁਰਮਾਨਾ

ਚੰਡੀਗੜ੍ਹ ਵਿਚ ਹੁਣ ਮਾਸਕ ਪਹਿਨਣਾ ਲਾਜ਼ਮੀ, ਨਹੀਂ ਤਾਂ ਲੱਗੇਗਾ 500 ਰੁਪਏ ਜੁਰਮਾਨਾ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

  • Share this:
ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਸਕੂਲਾਂ, ਕਾਲਜਾਂ, ਸ਼ਾਪਿੰਗ ਮਾਲਾਂ, ਦੁਕਾਨਾਂ ਤੋਂ ਇਲਾਵਾ ਆਟੋ ਰਿਕਸ਼ਾ, ਟੈਕਸੀ, ਬੱਸਾਂ ਅਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਵੀ ਮਾਸਕ ਪਾ ਕੇ ਕੰਮ ਕਰਨਾ ਪਵੇਗਾ।

ਜੇਕਰ ਕੋਈ ਵਿਅਕਤੀ ਬਿਨਾਂ ਮਾਸਕ ਤੋਂ ਨਜ਼ਰ ਆਉਂਦਾ ਹੈ ਤਾਂ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇੰਨਾ ਹੀ ਨਹੀਂ ਟ੍ਰਾਈਸਿਟੀ 'ਚ ਕੋਵਿਡ ਦੇ ਵਧਦੇ ਮਾਮਲਿਆਂ 'ਚ ਵੀ ਮਾਮੂਲੀ ਵਾਧਾ ਹੋਇਆ ਹੈ।

ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਜਿਹੜੇ ਲੋਕ ਪੰਜਾਬ ਤੋਂ ਚੰਡੀਗੜ੍ਹ ਘੁੰਮਣ ਆਉਂਦੇ ਹਨ, ਉਨ੍ਹਾਂ ਨੂੰ ਵੀ ਚੰਡੀਗੜ੍ਹ ਵਿੱਚ ਮਾਸਕ ਪਹਿਨਣਾ ਹੋਵੇਗਾ,ਨਹੀਂ ਤਾਂ, ਤੁਹਾਨੂੰ 500 ਰੁਪਏ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਦਿੱਲੀ ਐਨਸੀਆਰ ਨਾਲ ਜੁੜੇ ਚਾਰ ਜ਼ਿਲ੍ਹਿਆਂ ਵਿੱਚ ਵੀ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਹਾਲਾਂਕਿ, ਪੰਜਾਬ ਵਿੱਚ ਵੀ ਸਾਵਧਾਨੀ ਦੇ ਤੌਰ 'ਤੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਜਾਰੀ ਕੀਤੀ ਗਈ ਹੈ।

Published by:Gurwinder Singh
First published:

Tags: Chandigarh, Corona, Corona vaccine, Coronavirus, Masks

ਅਗਲੀ ਖਬਰ