ਕੋਰੋਨਾ ਦਾ ਪ੍ਰਕੋਪ; ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੂਕਲਾਂ ਵਿਚ ਛੁੱਟੀਆਂ ਦਾ ਐਲਾਨ

(ਸੰਕੇਤਕ ਫੋਟੋ)

 • Share this:
  ਕੋਰੋਨਾ ਦੇ ਪ੍ਰਕੋਪ ਕਾਰਨ ਇਕ ਵਾਰ ਫਿਰ ਚੰਡੀਗੜ੍ਹ 'ਚ ਸੂਕਲ ਬੰਦ ਕੀਤੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ 20 ਦਸੰਬਰ ਤੋਂ 7 ਜਨਵਰੀ ਤੱਕ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਹੈ।

  ਇਸ ਦਾ ਮੁੱਖ ਕਾਰਨ ਕੋਰੋਨਾ ਦਾ ਮੁੜ ਵਧ ਰਹੇ ਪ੍ਰਕੋਪ ਨੂੰ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਬਦਲਿਆ ਹੈ।

  ਪਹਿਲਾਂ ਇਹ ਛੁੱਟੀਆਂ 27 ਦਸੰਬਰ ਤੋਂ 5 ਜਨਵਰੀ ਤੱਕ ਹੋਣੀਆਂ ਸਨ। ਪਰ ਹੁਣ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪਹਿਲਾਂ ਹੀ ਛੁੱਟੀਆਂ ਕਰਨ ਦਾ ਫੈਸਲਾ  ਲਿਆ ਹੈ।

  Published by:Gurwinder Singh
  First published: