• Home
  • »
  • News
  • »
  • punjab
  • »
  • CORONA SCREENING CAMP FOR PILGRIMS GOING TO PAKISTAN ON NOVEMBER 14 AND 15

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ 14 ਤੇ 15 ਨਵੰਬਰ ਨੂੰ ਲਗਾਇਆ ਜਾਵੇਗਾ ਕੋਰੋਨਾ ਜਾਂਚ ਕੈਂਪ

17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ-ਬੀਬੀ ਜਗੀਰ ਕੌਰ

17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ-ਬੀਬੀ ਜਗੀਰ ਕੌਰ

  • Share this:
ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਅਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜੋ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ  ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪਾਕਿਸਤਾਨ ਦੇ ਗੁਰਧਾਮਾਂ ਲਈ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਰਿਪੋਰਟ ਲਾਜ਼ਮੀ ਹੈ। ਇਸ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਟੈਸਟ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 14 ਅਤੇ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਤੱਕ ਇਹ ਕੈਂਪ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕੀਤਾ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿਚ ਪੁੱਜਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਲੈ ਕੇ ਆਉਣ।
Published by:Ashish Sharma
First published: